ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਨਵੀਂ ਸਿਆਸਤ ਸ਼ੁਰੂ ਕਰਨ ਵਾਲੇ ਅਤੇ ਬਦਲਾਅ ਕਰਨ ਵਾਲੇ ਅਰਵਿੰਦ ਕੇਜਰੀਵਾਲ ਜੀ ਦਾ ਸੁਫ਼ਨਾ ਸੀ ਕਿ ਪੂਰੇ ਦੇਸ਼ ਅੰਦਰ ਬੁਨਿਆਦੀ ਸਹੂਲਤਾਂ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਿਆ, ਜਾਣੋ ਕੀ ਹੈ ਨਵੀਂ Timing
ਅੱਜ ਭਾਜਪਾ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਭਾਜਪਾ ਨਹੀਂ ਚਾਹੁੰਦੀ ਕਿ ਗਰੀਬਾਂ ਅਤੇ ਮੱਧ ਵਰਗੀ ਲੋਕਾਂ ਦਾ ਭਲਾ ਹੋਵੇਗਾ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਆ ਮਿਲੇ। ਧਾਲੀਵਾਲ ਨੇ ਕਿਹਾ ਕਿ ਬਹੁਤ ਹੀ ਘਟੀਆ ਅਤੇ ਨਿੰਦਣਯੋਗ ਕਾਰਵਾਈ ਭਾਜਪਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਬੇਹੱਦ ਜ਼ਾਲਮਾਨਾ ਅਤੇ ਬੁਜ਼ਦਿਲੀ ਭਰਿਆ ਕੰਮ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਪਾਣੀ ਅਤੇ ਮੁਫ਼ਤ ਬਿਜਲੀ ਦਿੱਤੀ ਅਤੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਹਸਪਤਾਲਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ।
ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਹਰਜੋਤ ਬੈਂਸ ਦਾ ਵੱਡਾ ਬਿਆਨ, 'ਅਗਲਾ ਸ਼ਿਕਾਰ ਅਸੀਂ ਜਾਂ ਸਾਡੇ ਸਾਥੀ' (ਵੀਡੀਓ)
ਉਨ੍ਹਾਂ ਦੀ ਸੋਚ ਬਹੁਤ ਦੂਰ-ਦੂਰ ਤੱਕ ਫੈਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਹ ਬਰਦਾਸ਼ਤ ਨਹੀਂ ਕਰ ਪਾ ਰਹੀ ਸੀ ਕਿ ਕੇਜਰੀਵਾਲ ਸਰਕਾਰ ਗਰੀਬਾਂ ਨੂੰ ਸਾਰੀਆਂ ਸੁੱਖ-ਸਹੂਲਤਾਂ ਕਿਉਂ ਦੇ ਰਹੀ ਹੈ। ਅੱਜ ਭਾਜਪਾ ਦੀ ਗਰੀਬ ਵਿਰੋਧੀ ਜੋ ਸੋਚ ਹੈ, ਉਸ ਸੋਚ 'ਤੇ ਉਨ੍ਹਾਂ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੇਜਰੀਵਾਲ ਜੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਨ੍ਹਾਂ ਦੀ ਸੋਚ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ ਅਤੇ ਇਹ ਉਨ੍ਹਾਂ ਨੂੰ ਬੇਹੱਦ ਮਹਿੰਗਾ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਮਾਲਵਿੰਦਰ ਕੰਗ, ਕਿਹਾ-ਦੇਸ਼ 'ਚ ਲੋਕਤੰਤਰ ਦਾ ਕਤਲ ਹੋਇਆ
NEXT STORY