Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:11:27 PM

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

PUNJAB News Punjabi(ਪੰਜਾਬ)

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

  • Edited By Anmol Tagra,
  • Updated: 10 Mar, 2025 12:34 PM
Roopnagar-Nawanshahr
kuldeep singh gargajj jathedar
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ (ਵੈੱਬ ਡੈਸਕ/ਸਰਬਜੀਤ) : ਸ੍ਰੀ ਅੰਨਦਪੁਰ ਸਾਹਿਬ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ।

ਇਸ ਦੌਰਾਨ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਵੱਡੇ ਭਾਗ ਹਨ ਕਿ ਇਕ ਸਧਾਰਨ ਸਿੱਖ ਪਰਿਵਾਰ ਵਿਚ ਪੈਦਾ ਹੋ ਕੇ ਉਨ੍ਹਾਂ ਨੂੰ ਇੰਨੀ ਵੱਡੀ ਸੇਵਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਦੇ ਵਿਚ ਇਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ। 

ਇਹ ਖ਼ਬਰ ਵੀ ਪੜ੍ਹੋ - ਸੇਵਾਮੁਕਤੀ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ, ਆਖ਼ੀਆਂ ਇਹ ਗੱਲਾਂ

ਪੰਥ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਮਸਲਿਆਂ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਇਹ ਫਿਕਰਮੰਦੀ ਦੀ ਗੱਲ ਹੈ ਕਿ ਅੱਜ ਧਾਰਮਿਕ ਤੌਰ ’ਤੇ ਸਿੱਖਾਂ ਵਿਚ ਬੇਇਤਫਾਕੀ ਵਾਲਾ ਮਾਹੌਲ ਹੈ। ਸਾਡੇ ਵਿਚ ਧੜੇਬੰਦੀਆਂ ਤੇ ਵਿਚਾਰਧਾਰਕ ਵਖਰੇਵਿਆਂ ਨੇ ਵੱਡੇ ਮੁਫਾਦ ਪੈਦਾ ਕੀਤੇ ਹੋਏ ਹਨ। ਧਾਰਮਿਕ ਤੇ ਸਿਆਸੀ ਤੌਰ ਤੇ ਯੋਗ ਅਗਵਾਈ ਦੀ ਘਾਟ ਕਾਰਨ ਮਿਲ ਬੈਠ ਕੇ ਮਸਲਿਆਂ ਨੂੰ ਸੁਲਝਾਉਣ ਦੀ ਥਾਂ ਤੇ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦੀ ਪ੍ਰਪਾਟੀ ਚੱਲ ਰਹੀ ਹੈ । ਅਜਿਹੇ ਬਿਖਮ ਸਮੇਂ ਵਿਚ ਗੁਰੂ ’ਤੇ ਵਿਸ਼ਵਾਸ ਰੱਖ ਕੇ ਮਿਲ ਬੈਠਣ ਦੇ ਵਸੀਲੇ ਬਣਾਉਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਸਿਆਸੀ ਤੌਰ ’ਤੇ ਸਿੱਖ ਪੰਥ ਵੱਡੇ ਹਮਲਿਆਂ ਦਾ ਸ਼ਿਕਾਰ ਹੈ ਜਿੱਥੇ ਇਕ ਪਾਸੇ ਦੇਸ਼ ਵਿਚ ਘੱਟ ਗਿਣਤੀਆਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਗਿਆ ਹੈ ਉੱਥੇ ਹੀ ਰਾਜਸੀ ਤਾਕਤ ਨੂੰ ਵਰਤਦਿਆਂ ਸਿੱਖਾਂ ਦੇ ਖਿਲਾਫ ਕਾਲੇ ਕਾਨੂੰਨ ਅਤੇ ਯੂਏਪੀਏ, ਐੱਨਐੱਸਏ ਵਰਗੀਆਂ ਧਾਰਾਵਾਂ ਲਾ ਕੇ ਨੌਜਵਾਨੀ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਦੇਸ਼ ਦੇ ਹੁਕਮਰਾਨ 1984 ਦੇ ਸਿੱਖ ਕਤਲੇਆਮ ਦਾ 40 ਸਾਲ ਬੀਤ ਜਾਣ ਮਗਰੋਂ ਵੀ ਇਨਸਾਫ਼ ਦਵਾਉਣ ਵਿਚ ਵੀ ਨਕਾਮ ਰਹੇ ਹਨ। ਸਿੱਖਾਂ ਦੀ ਰਾਜਸੀ ਤਾਕਤ ਖਿੰਡੀ ਹੋਣ ਕਰਕੇ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਤਾਂ ਕੋਈ ਜਮਾਨਤ ਨਹੀਂ ਮਿਲਦੀ ਪਰ ਕਿਸੇ ਸਿੱਖ ਵਿਰੋਧੀ ਝੂਠੇ ਡੇਰੇਦਾਰਾਂ ਨੂੰ ਨਿੱਤ ਦਿਹਾੜੇ ਲੰਮੀਆਂ ਛੁਟੀਆਂ ਦੇ ਕੇ ਸਿੱਖਾਂ ਨੂੰ ਤਪਾਇਆ ਜਾਂਦਾ ਹੈ। 

ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਿੱਖ ਅਬਾਦੀ ਨੂੰ ਇਥੋਂ ਭੱਜ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਬਦਲੇ ਵਿੱਚ ਗੈਰ ਪੰਜਾਬੀ ਅਬਾਦੀ ਨੂੰ ਧੜਾਧੜ ਵਸਾ ਕੇ ਸਿੱਖਾਂ ਨੂੰ ਪੰਜਾਬ ਵਿੱਚ ਘੱਟ ਗਿਣਤੀ ਬਣਾਉਣ ਦੀ ਗਹਿਰੀ ਸਾਜ਼ਸ਼ ਚੱਲ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਸਿਆਸਤਦਾਨਾਂ ਨੂੰ ਕਿਸੇ ਡੇਰੇ ਦੀਆਂ ਜਾਂ ਪ੍ਰਵਾਸੀਆਂ ਦੀਆਂ ਕੁਝ ਹਜਾਰ ਵੋਟਾਂ ਦੀ ਤਾਂ ਫਿਕਰ ਹੈ ਪਰ ਇੱਥੇ ਵੱਸਦੇ ਲੱਖਾਂ ਸਿੱਖਾਂ ਦੀਆਂ ਵੋਟ ਨੂੰ ਉਹ ਕਿਸੇ ਖਾਤੇ ਨਹੀਂ ਗਿਣਦੇ ਇਸ ਦਾ ਵੱਡਾ ਕਾਰਨ ਇਹ ਹੈ ਕਿ ਅਸੀਂ ਬਹੁਤ ਹੀ ਬੁਰੀ ਤਰ੍ਹਾਂ ਵੰਡੇ ਹੋਏ ਹਾਂ। 

ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਮਾਜਿਕ ਤੌਰ ਤੇ ਅੱਜ ਸਿੱਖ ਸਮਾਜ ਕਈ ਗੰਭੀਰ ਰੋਗਾਂ ਦਾ ਸ਼ਿਕਾਰ ਹੋ ਚੁੱਕਾ ਹੈ ਜਿਸ ਵਿੱਚ ਸਾਡੀ ਨੌਜਵਾਨੀ ਨਸ਼ਿਆਂ ਦੇ ਆਪਾਘਾਤੀ ਰਾਹ ਪੈ ਕੇ ਮਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਈ ਸਰਕਾਰਾਂ ਬਦਲ ਗਈਆਂ ਹਨ ਪਰ ਨਸ਼ੇ ਦਾ ਵਹਿਣ ਰੁਕਣ ਦੀ ਥਾਂ ਤੇ ਲਗਾਤਾਰ ਵੱਧ ਰਿਹਾ ਹੈ ਤੇ ਹਜ਼ਾਰਾਂ ਨੌਜਵਾਨ ਬੱਚੇ ਤੇ ਬੱਚੀਆਂ ਮੌਤ ਦੇ ਮੂੰਹ ਜਾ ਪਏ ਹਨ। ਪਦਾਰਥਵਾਦ ਤੇ ਧਰਮ ਤੋਂ ਟੁੱਟੇ ਹੋਏ ਸਮਾਜ ਵਿੱਚ ਅਜਿਹੇ ਔਗੁਣ ਪਨਪਣ ਲੱਗ ਪੈਂਦੇ ਹਨ ਜਿਨ੍ਹਾਂ ਦਾ ਇਲਾਜ ਕੇਵਲ ਧਰਮ ਹੈ। ਗਿਆਨੀ ਕੁਲਦੀਪ ਸਿੰਘ ਨੇ ਧਰਮ ਪਰਿਵਰਤਨ ਉੱਤੇ ਵੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ ਉੱਤੇ ਅਸਰਦਾਰ ਧਰਮ ਪ੍ਰਚਾਰ ਲਹਿਰ ਦੀ ਜ਼ਰੂਰਤ ਹੈ, ਜਿਸ ਨੂੰ ਉਹ ਸਿੱਖ ਸੰਤਾਂ, ਮਹਾਂਪੁਰਖਾਂ, ਸੰਪਰਦਾਵਾਂ, ਗਿਆਨੀਆਂ ਅਤੇ ਵਿਦਵਾਨਾਂ ਦੀ ਮਦਦ ਨਾਲ ਪਹਿਲ ਦੇ ਅਧਾਰ ’ਤੇ ਸ਼ੁਰੂ ਕਰਨਗੇ। 

ਉਨ੍ਹਾਂ ਕਿਹਾ ਕਿ ਸਾਨੂੰ ਅਠਾਰਵੀਂ ਸਦੀ ਦੇ ਬਿਖਮ ਪੈਂਡਿਆਂ ਵਿਚ ਸਿੱਖੀ ਨੂੰ ਆਪਣੇ ਮਨ ਬਚਨ ਤੇ ਕਰਮ ਨਾਲ ਨਿਭਾਉਣ ਵਾਲੇ ਮਹਾਨ ਗੁਰਸਿੱਖਾਂ ਤੋਂ ਸੇਧ ਲੈ ਕੇ ਉਨ੍ਹਾਂ ਵਰਗਾ ਜੀਵਨ ਧਾਰਨ ਕਰਨਾ ਪਵੇਗਾ। ਉਨ੍ਹਾਂ ਸਿੱਖ ਕਿਰਦਾਰ ਦੇ ਉਸਰਈਏ ਵੱਡੇ ਮਹਾਂਪੁਰਖਾਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਸਾਨੂੰ ਬਾਬਾ ਸਾਹਿਬ ਸਿੰਘ ਬੇਦੀ, ਅਕਾਲੀ ਜਥੇਦਾਰ ਫੂਲਾ ਸਿੰਘ, ਬਾਬਾ ਰਾਮ ਸਿੰਘ, ਸੰਤ ਅਤਰ ਸਿੰਘ ਮਸਤੂਆਣੇ ਵਾਲੇ, ਬਾਬਾ ਨੰਦ ਸਿੰਘ ਜੀ, ਸੰਤ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ,  ਸੰਤ ਬਾਬਾ ਜਰਨੈਲ ਸਿੰਘ ਜੀ ਭਿੰਡਰਾਂ ਵਾਲੇ, ਸੰਤ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜੇ ਵਾਲੇ, ਬਾਬਾ ਦਇਆ ਸਿੰਘ ਜੀ ਸੁਰ ਸਿੰਘ ਵਾਲੇ, ਭਾਈ ਕਾਨ੍ਹ ਸਿੰਘ ਨਾਭਾ, ਗਿਆਨੀ ਦਿੱਤ ਸਿੰਘ, ਭਾਈ ਵੀਰ ਸਿੰਘ ਅਤੇ ਪ੍ਰੋ. ਪੂਰਨ ਸਿੰਘ ਜਹੇ ਮਹਾਂਪੁਰਖਾਂ ਵਾਲਾ ਜੀਵਨ ਅਤੇ ਨਿਸ਼ਚਾ ਰੱਖ ਕੇ ਧਰਮ ਪ੍ਰਚਾਰ ਦੇ ਖੇਤਰ ਵਿਚ ਨਿਤਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅਸੀਂ ਮੌਜੂਦਾ ਸਿੱਖ ਸਿਆਸਤਦਾਨਾਂ ਤੋਂ ਵੀ 20ਵੀਂ ਸਦੀ ਦੇ ਅਕਾਲੀ ਲਹਿਰ ਦੇ ਆਗੂਆਂ ਵਾਲੇ ਜੀਵਨ ਅਤੇ ਕਿਰਦਾਰ ਦੀ ਤਵੱਕੋ ਕਰਦੇ ਹਾਂ।

ਇਹ ਖ਼ਬਰ ਵੀ ਪੜ੍ਹੋ - ਸੇਵਾਮੁਕਤੀ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ, ਆਖ਼ੀਆਂ ਇਹ ਗੱਲਾਂ

ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਸਬੰਧ ਵਿਚ 2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਲਏ ਫ਼ੈਸਲੇ ਬਾਰੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੋਸ਼ਨੀ ਵਿਚ ਨਿਕਲੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮਿਆਂ ’ਤੇ ਇੰਨ ਬਿੰਨ ਲਾਗੂ ਹੁੰਦੀ ਹੈ। ਸੋ ਅਜਿਹੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਭਰਤੀ ਕਮੇਟੀ ਦੇ ਸਬੰਧ ਵਿੱਚ ਮੁੜ ਨਜ਼ਰਸਾਨੀ ਕੀਤੀ ਜਾਵੇਗੀ ਅਤੇ ਸਬੰਧਤ ਧਿਰਾਂ ਦੇ ਇਤਰਾਜ਼ ਦੂਰ ਕਰਨ ਹਿੱਤ ਫੈਸਲਾ ਲਿਆ ਜਾਵੇਗਾ। ਸਬੰਧਤ ਧਿਰਾਂ ਨੂੰ ਤਕੀਦ ਕੀਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿੱਚ ਇੱਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜੀ ਤੋਂ ਗ਼ੁਰੇਜ਼ ਕਰਨ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲਿਆਂ ਵਿਚ ਇਕ ਅਹਿਮ ਫ਼ੈਸਲਾ ਪੰਥਕ ਏਕਤਾ ਦਾ ਵੀ ਕੀਤਾ ਗਿਆ ਸੀ ਜਿਸ ਸਬੰਧ ਵਿਚ ਦੋਵਾਂ ਧਿਰਾਂ ਵੱਲੋਂ ਹੁਣ ਤੱਕ ਕੋਈ ਉਦਮ ਨਹੀਂ ਕੀਤਾ ਗਿਆ । ਇਸ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਵੀ ਸਬੰਧਤ ਧਿਰਾਂ ਦੇ ਦਾਵਿਆਂ ਦੀ ਮੁੜ ਨਜ਼ਰਸਾਨੀ ਕੀਤੀ ਜਾਵੇਗੀ।

ਅੰਤ ਵਿਚ ਸਿੱਖ ਪੰਥ ਨੂੰ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਰੂਹ ’ਚੋਂ ਪ੍ਰਗਟ ਹੋਏ ਵਿਲੱਖਣ ਤਿਉਹਾਰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਗੁਰੂ ਪ੍ਰੇਮ ਵਿੱਚ ਭਿੱਜ ਕੇ ਹੋਲੇ ਮਹੱਲੇ ਦੀਆਂ ਰੌਣਕਾਂ ਵਿੱਚ ਵਾਧਾ ਕਰਨ ਤੇ ਇਸ ਤਿਉਹਾਰ ਨੂੰ ਸੇਵਾ ਸਿਮਰਨ ਸਿੱਖੀ ਦੇ ਜੋਸ਼ ਤੇ ਜਜ਼ਬੇ ਨਾਲ ਖਾਲਸੇ ਦੀ ਪਾਵਨ ਧਰਤੀ ਤੇ ਆ ਕੇ ਮਨਾਉਣ। ਉਨ੍ਹਾਂ ਪਤਿਤ ਨੌਜਵਾਨਾਂ ਨੂੰ ਤਾਕੀਦ ਕੀਤੀ ਕਿ ਉਹ ਇਸ ਖਾਸ ਮੌਕੇ ਤੇ ਸਿਰਾਂ ’ਤੇ ਰੁਮਾਲ ਆਦਿ ਬੰਨ੍ਹਣ ਦੀ ਥਾਂ ਦਸਤਾਰਾਂ ਸਜਾ ਕੇ ਹੀ ਸ੍ਰੀ ਅਨੰਦਪੁਰ ਸਾਹਿਬ ਦੇ ਰਾਹ ਤੁਰਨ। ਗਿਆਨੀ ਕੁਲਦੀਪ ਸਿੰਘ ਨੇ ਸਮੂਹ ਜਥੇਬੰਦੀਆਂ, ਦਲ ਪੰਥ, ਟਕਸਾਲਾਂ ਤੇ ਸਿੱਖ ਆਗੂਆਂ ਤੋਂ ਸਹਿਯੋਗ ਦੀ ਆਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਚੀਫ਼ ਗੁਰਦੁਆਰਾ ਇੰਸਪੈਕਟਰ ਜਗਦੀਸ਼ ਸਿੰਘ ਬੁੱਟਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਹਰਦੇਵ ਸਿੰਘ ਆਦਿ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Kuldeep Singh Gargaj
  • Jathedar
  • Sri Kesgarh Sahib
  • SGPC
  • ਕੁਲਦੀਪ ਸਿੰਘ ਗੜਗੱਜ
  • ਜਥੇਦਾਰ
  • ਸ੍ਰੀ ਕੇਸਗੜ੍ਹ ਸਾਹਿਬ

ਰੇਤ ਮਾਫੀਆ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਗੌਂਸਗੜ੍ਹ ਦੀ ਮਹਿਲਾ ਸਰਪੰਚ ਦੇ ਪਤੀ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • former himachal cm jairam thakur paid obeisance at takht sri kesgarh sahib
    ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਚੜ੍ਹਦੀਕਲਾਂ ਦੀ ਕੀਤੀ ਅਰਦਾਸ
  • third phase of miri piri khalsa march takhat shri kesgarh sahib
    ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ
  • meeri piri khalsa march  batala
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ
  • miri piri khalsa march inspire youth to stay away from drugs  jathedar gargajj
    ਮੀਰੀ-ਪੀਰੀ ਖਾਲਸਾ ਮਾਰਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਰੇਗਾ ਪ੍ਰੇਰਿਤ: ਜਥੇਦਾਰ ਗੜਗੱਜ
  • penang s 125 year old wadda gurdwara sahib restored traditional appearance
    ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼
  • negligence in handing over sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15 ਦਿਨਾਂ ’ਚ ਮੰਗਿਆ ਸਪੱਸ਼ਟੀਕਰਨ
  • jathedar gargajj stopped  kartarpur sahib corridor
    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ ਜਾਣ ਤੋਂ ਰੋਕਿਆ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +