ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿਧਾਇਕਾਂ ਨੂੰ ਇਕ ਪੈਨਸ਼ਨ ਦੇਣ ਦੇ ਮਾਮਲੇ ਨੇ ਤੂਲ ਫੜ੍ਹ ਲਿਆ ਹੈ। ਇਸ ਬਾਰੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਦੀਪ ਸਿੰਘ ਵੈਦ ਨੇ ਕਿਹਾ ਹੈ ਕਿ ਪਹਿਲਾਂ ਵੀ ਇਕ ਹੀ ਪੈਨਸ਼ਨ ਮਿਲਦੀ ਹੈ, ਸਿਰਫ ਅੱਗੇ ਇੰਕ੍ਰੀਮੈਂਟ ਮਿਲਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ ਕਿ ਜੇਕਰ ਕੋਈ 5 ਵਾਰ ਵਿਧਾਇਕ ਬਣਿਆ ਹੈ ਤਾਂ ਉਸ ਨੂੰ 5 ਪੈਨਸ਼ਨਾਂ ਮਿਲੀਆਂ ਹੋਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਰਫ ਇੰਕ੍ਰੀਮੈਂਟ ਬੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨੂੰ ਝੂਠ ਬੋਲ ਕੇ ਗੁੰਮਰਾਹ ਕਰ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭਗਵੰਤ ਮਾਨ ਸਰਕਾਰ ਚਾਹੇ ਤਾਂ ਪੂਰੀ ਤਰ੍ਹਾਂ ਬੰਦ ਹੋ ਸਕਦੀ ਹੈ ਸਾਬਕਾ ਵਿਧਾਇਕਾਂ ਦੀ 'ਪੈਨਸ਼ਨ'
ਉਨ੍ਹਾਂ ਕਿਹਾ ਕਿ ਇਕ ਵਿਧਾਇਕ ਪੰਜਾਬ ਦੇ ਲੋਕਾਂ ਕੋਲ 24 ਘੰਟੇ ਮੁਹੱਈਆ ਰਹਿੰਦਾ ਹੈ ਅਤੇ ਉਸ ਦੇ ਦਫ਼ਤਰ ਦਾ ਖ਼ਰਚਾ ਹੀ ਇੰਨਾ ਹੋ ਜਾਂਦਾ ਹੈ ਕਿ ਅਤੇ ਸਿਰਫ 60-80 ਹਜ਼ਾਰ ਨਾਲ ਗੁਜ਼ਾਰਾ ਨਹੀਂ ਹੋ ਸਕਦਾ ਕਿਉਂਕਿ ਉਸ ਨੇ ਆਪਣਾ ਘਰ ਵੀ ਚਲਾਉਣਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੇ ਸਾਰਾ ਦਿਨ ਕੰਮ ਕਰਨਾ ਹੈ ਅਤੇ ਜੇਕਰ ਕਿਸੇ ਵਿਧਾਇਕ ਕੋਲ ਪੈਸੇ ਨਹੀਂ ਹੋਣਗੇ ਤਾਂ ਉਹ ਭ੍ਰਿਸ਼ਟਾਚਾਰ ਕਰੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਹੁਣ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ!, ਕੇਂਦਰ ਨੇ ਜਾਰੀ ਕੀਤੇ ਸਖ਼ਤ ਹੁਕਮ
ਉਨ੍ਹਾਂ ਕਿਹਾ ਕਿ ਇਸ 'ਚ ਕੋਈ ਬੁਰਾਈ ਨਹੀਂ ਹੈ ਕਿ ਵਿਧਾਇਕ ਦੀ ਤਨਖ਼ਾਹ ਵੱਧ ਚਾਹੀਦੀ ਹੈ ਅਤੇ ਉਸ ਨੂੰ ਪੈਨਸ਼ਨ ਵੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਇਹ ਗੱਲ ਕਹਿ ਕੇ ਗੁੰਮਰਾਹ ਕੀਤਾ ਹੈ ਕਿ ਜੇਕਰ ਕੋਈ 5 ਵਾਰ ਵਿਧਾਇਕ ਬਣ ਗਿਆ ਹੈ ਤਾਂ ਉਹ 5 ਪੈਨਸ਼ਨਾਂ ਲੈਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਜੋਂ ਜਿਹੜਾ ਇੰਕ੍ਰੀਮੈਂਟ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਉਹ ਉਸ ਨਾਲ ਸਹਿਮਤ ਨਹੀਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ, ਡਿਪਟੀ ਕਮਿਸ਼ਨਰ ਨੇ ਦਿੱਤੀ ਇਹ ਹਦਾਇਤ
NEXT STORY