ਜਲੰਧਰ/ਇੰਗਲੈਂਡ(ਵੈੱਬ ਡੈਸਕ)- ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਦੇਸ਼ ਛੱਡ ਕੇ ਵਿਦੇਸ਼ ਜਾਣ ਮਗਰੋਂ ਇਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਕੁੱਲ੍ਹੜ ਪੀਜ਼ਾ ਕਪਲ ਦੇ ਨਾਮ ਤੋਂ ਜਾਣੇ ਜਾਣ ਵਾਲੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਇਕ ਵਾਰ ਫਿਰ ਚਰਚਾਵਾਂ ਦੇ ਵਿੱਚ ਛਾ ਗਏ ਹਨ। ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਇੰਗਲੈਂਡ ਜਾ ਕੇ ਗਾਇਕੀ ਦੇ ਖੇਤਰ ਵਿਚ ਕਦਮ ਰੱਖਿਆ ਗਿਆ ਹੈ। ਸਹਿਜ ਅਰੋੜਾ ਦਾ 'ਵਿਸ਼ ਟੂ ਡਾਈ' ਗਾਣਾ ਰਿਲੀਜ਼ ਹੋਇਆ ਹੈ, ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਉਸ ਦੀ ਸਪੋਰਟ ਵਿਚ ਕਈ ਲੋਕ ਆਏ ਹਨ।
ਹੁਣ ਇਸ ਜੋੜੇ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਦਰਅਸਲ ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੋਸ਼ਲ ਮੀਡੀਆ 'ਤੇ ਇਕ ਨਵੀਂ ਵੀਡੀਓ ਸਾਂਝੀ ਕੀਤੀ ਗਈ ਹੈ, ਜਿਸ ਵਿਚ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਮਹਾਰਾਜਾ ਦਲੀਪ ਸਿੰਘ ਦੀ ਕਬਰ 'ਤੇ ਸ਼ਰਧਾਂਜਲੀ ਦਿੰਦੇ ਨਜ਼ਰ ਆ ਰਹੇ ਹਨ। ਵੀਡੀਓ ਸਾਂਝੀ ਕਰਦਿਆਂ ਸਹਿਜ ਅਰੋੜਾ ਨੇ ਲਿਖਿਆ ਕਿ ਮਿੱਟੀ ਪੰਜਾਬ ਪਰ ਸਫ਼ਰ ਪਿਆਰਾ...ਮਹਾਰਾਜਾ ਦਿਲੀਪ ਸਿੰਘ ਦੀ ਕਬਰ ਸਿਰਫ਼ ਇਕ ਯਾਦ ਨਹੀਂ, ਇਕ ਸਬਕ ਹੈ। ਕਿਵੇਂ ਇਤਿਹਾਸ ਦੇ ਫ਼ੈਸਲੇ ਇਕ ਸ਼ਾਹੀ ਜ਼ਿੰਦਗੀ ਨੂੰ ਵਿਦੇਸ਼ ਦੀ ਜ਼ਮੀਨ 'ਤੇ ਲੈ ਗਏ ਪਰ ਉਨ੍ਹਾਂ ਦਾ ਜਜ਼ਬਾ ਅੱਜ ਵੀ ਪੰਜਾਬ ਰੂਹ ਵਿਚ ਜ਼ਿੰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 48 ਘੰਟੇ ਲਈ ਹੋ ਗਿਆ Alert, ਮੌਸਮ ਦੀ ਵੱਡੀ ਅਪਡੇਟ ਜਾਰੀ, ਪਵੇਗਾ ਮੀਂਹ ਤੇ...
ਸਹਿਜ ਅਰੋੜਾ ਨੇ ਕੀਤੀ ਗਾਇਕੀ ਦੇ ਸਫ਼ਰ ਕੀਤੀ ਸ਼ੁਰੂਆਤ
ਦੱਸ ਦੇਈਏ ਕਿ ਸੋਸ਼ਲ ਮੀਡੀਆ ਰਾਹੀਂ ਮਸ਼ਹੂਰ ਹੋਣ ਤੋਂ ਬਾਅਦ ਹੁਣ ਸਹਿਜ਼ ਅਰੋੜਾ ਗਾਇਕੀ ਵਿੱਚ ਵੀ ਕਦਮ ਰੱਖਿਆ ਹੈ। ਉਸ ਦੇ ਵੱਲੋਂ ਪਹਿਲਾ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤਾ ਹੈ। ਇਸ ਨੂੰ ਲੈ ਕੇ ਲੋਕਾਂ ਦੇ ਵਿੱਚ ਵੀ ਇਕ ਉਤਸ਼ਾਹ ਵੇਖਣ ਨੂੰ ਮਿਲਿਆ ਕਿ ਆਖਿਰ ਹੁਣ ਸਹਿਜ ਅਰੋੜਾ ਦੇ ਵੱਲੋਂ ਗੀਤ ਦੇ ਰਾਹੀਂ ਕੀ ਪੇਸ਼ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਗਾਣਾ ਰਿਲੀਜ਼ ਹੋ ਚੁੱਕਾ ਹੈ।
ਦੱਸ ਦੇਈਏ ਕਿ ਇੰਗਲੈਂਡ ਪਹੁੰਚਣ ਦੀ ਪੁਸ਼ਟੀ ਸਹਿਜ ਅਰੋੜਾ ਨੇ ਖ਼ੁਦ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਕੇ ਕੀਤੀ ਹੈ। ਜਿੱਥੇ ਪਹਿਲਾਂ ਉਨ੍ਹਾਂ ਨੇ ਹਵਾਈ ਅੱਡੇ 'ਤੇ ਪਹੁੰਚਣ ਦਾ ਵੀਡੀਓ ਪੋਸਟ ਕੀਤੀ ਸੀ ਅਤੇ ਫਿਰ ਉਨ੍ਹਾਂ ਨੇ ਕਾਰ 'ਚ ਇਕ ਵੀਡੀਓ ਸਾਂਝੀ ਕੀਤਾ ਸੀ, ਜਿਸ ਵਿੱਚ ਸਹਿਜ ਅਰੋੜਾ ਇਥੇ ਪਹੁੰਚਣ ਤੋਂ ਬਾਅਦ ਆਪਣੇ ਕੰਮ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ। ਫਿਰ ਕੁੱਲ੍ਹੜ ਪੀਜ਼ਾ ਕਪਲ ਸਾਊਥ ਹਾਲ ਸਥਿਤ ਗੁਰੂਘਰ ਵਿਖੇ ਪਹੁੰਚਿਆ ਅਤੇ ਪਰਮਾਤਮਾ ਦਾ ਧੰਨਵਾਦ ਕੀਤਾ।
ਇਸ ਦੌਰਾਨ ਜੋੜਾ ਉਹ ਗੁਰਦੁਆਰੇ ਦੀ ਪਾਰਕਿੰਗ ਵਿੱਚ ਵੱਡੀ ਗਿਣਤੀ ਵਿੱਚ ਵਾਹਨ ਖੜ੍ਹੇ ਵੇਖ ਕੇ ਹੈਰਾਨ ਰਹਿ ਗਿਆ। ਗੁਰਪ੍ਰੀਤ ਨੂੰ ਉਸ ਦੇ ਬੱਚੇ ਨਾਲ ਗੁਰਦੁਆਰਾ ਸਾਹਿਬ ਵਿਖੇ ਵੇਖਿਆ ਗਿਆ, ਜਿੱਥੇ ਦੋਵਾਂ ਨੇ ਦੱਸਿਆ ਕਿ ਯੂ. ਕੇ. ਆਉਣ ਤੋਂ ਬਾਅਦ ਉਨ੍ਹਾਂ ਦੇ ਬੱਚੇ ਦੀ ਸਿਹਤ ਵਿਗੜ ਗਈ ਸੀ, ਅਸਲ ਵਿੱਚ ਉਸ ਨੂੰ ਜ਼ੁਕਾਮ ਸੀ ਹੁਣ ਉਹ ਥੋੜ੍ਹਾ ਠੀਕ ਹੈ। ਜ਼ਿਕਰਯੋਗ ਹੈ ਕਿ ਇਸ ਦੇ ਪਹਿਲਾਂ ਕੱਪਲ ਨੇ ਹਵਾਈ ਅੱਡੇ ਤੋਂ ਇਕ ਵੀਡੀਓ ਵੀ ਸਾਂਝੀ ਕੀਤੀ ਸੀ। ਇਸ ਜੋੜੇ ਨੇ ਆਪਣੇ ਬੱਚੇ ਨਾਲ ਵਿਦੇਸ਼ ਜਾਣ ਵੇਲੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੀਡੀਓ ਸਾਂਝੀ ਕੀਤੀ ਸੀ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਬਣਾਈ ਗਈ ਅਸ਼ਲੀਲ ਵੀਡੀਓ ਨੂੰ ਲੈ ਕੇ ਵਿਵਾਦ ਹੋਇਆ ਸੀ। ਸਹਿਜ ਅਰੋੜਾ ਦੇ ਪੱਗ ਬੰਨ੍ਹਣ 'ਤੇ ਵੀ ਵਿਵਾਦ ਹੋਇਆ ਸੀ। ਨਿਹੰਗਾਂ ਨੇ ਸਹਿਜ ਅਰੋੜਾ ਨੂੰ ਧਮਕੀ ਵੀ ਦਿੱਤੀ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਜਾਂ ਤਾਂ ਉਸ ਨੂੰ ਵੀਡੀਓ ਬਣਾਉਣੀ ਬੰਦ ਕਰ ਦੇਣੀ ਚਾਹੀਦੀ ਹੈ ਜਾਂ ਫਿਰ ਪੱਗ ਬੰਨ੍ਹਣਾ ਬੰਦ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਲੋਕਾਂ ਤੋਂ ਕਈ ਧਮਕੀਆਂ ਅਤੇ ਟ੍ਰੋਲਿੰਗ ਮਿਲਣ ਤੋਂ ਬਾਅਦ ਕੁੱਲ੍ਹੜ ਪਿੱਜ਼ਾ ਕੱਪਲ ਨੇ ਯੂ. ਕੇ. ਜਾਣ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੀ ਜੇਲ੍ਹ ’ਚ 22 ਸਾਲਾਂ ਤੋਂ ਬੰਦ ਹੈ ਨਕੋਦਰ ਦਾ ਗੁਰਦੀਪ, ਵੇਖਣ ਨੂੰ ਤਰਸਿਆ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਾਈਨਾ ਡੋਰ ਨਾ ਵਰਤਣ ਸਬੰਧੀ ਕੀਤਾ ਜਾਗਰੂਕ
NEXT STORY