ਜਲੰਧਰ (ਵੈੱਬ ਡੈਸਕ)- ਹਮੇਸ਼ਾ ਵਿਵਾਦਾਂ ਵਿਚ ਰਹਿਣ ਵਾਲੇ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਦੇਸ਼ ਛੱਡ ਕੇ ਇੰਗਲੈਂਡ ਵਿਚ ਸ਼ਿਫ਼ਟ ਹੋਣ ਦੀਆਂ ਚਰਚਾਵਾਂ ਛਿੜ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਇੰਗਲੈਂਡ ਸ਼ਿਫ਼ਟ ਹੋ ਗਿਆ ਹੈ।
ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਆਪਣੇ ਪੁੱਤਰ ਵਾਰਿਸ ਸਮੇਤ ਇੰਗਲੈਂਡ ਸ਼ਿਫ਼ਟ ਹੋ ਗਏ ਗਏ ਹਨ। ਜਿਵੇਂ ਉਨ੍ਹਾਂ ਦੇ ਵਿਦੇਸ਼ ਸ਼ਿਫ਼ਟ ਹੋਣ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਫੈਨਜ਼ ਵਿਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ। ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਇਹ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਕੀ ਉਹ ਵਰਕ ਪਰਮਿਟ ਵੀਜ਼ਾ ਜਾਂ ਫਿਰ ਪੀ. ਆਰ. ਇੰਗਲੈਂਡ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਕੱਪਲ ਆਪਣਾ ਰੈਸਟੋਰੈਂਟ ਚੱਲਦਾ ਹੀ ਛੱਡ ਹੀ ਕੇ ਇਥੇ ਗਏ ਹਨ, ਜਿੱਥੇ ਸਟਾਫ ਕੰਮ ਕਰ ਰਿਹਾ ਹੈ। ਸਹਿਜ ਅਰੋੜਾ, ਗੁਰਪ੍ਰੀਤ ਕੌਰ ਆਪਣੇ ਡੇਢ ਸਾਲ ਦੇ ਪੁੱਤਰ ਸਮੇਤ ਕਰੀਬ ਤਿੰਨ ਦਿਨ ਪਹਿਲਾਂ ਹੀ ਦੇਸ਼ ਛੱਡ ਕੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਖ਼ਸ ਦੀ ਚਮਕੀ ਕਿਸਮਤ, ਨਿਕਲਿਆ 10 ਕਰੋੜ ਦਾ ਲਾਟਰੀ ਬੰਪਰ
ਇਥੇ ਇਹ ਵੀ ਦੱਸਣਯੋਗ ਹੈ ਕਿ ਹਾਲਾਂਕਿ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਵੱਲੋਂ ਵਿਦੇਸ਼ ਸ਼ਿਫ਼ਟ ਹੋਣ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਕਈ ਮਹੀਨਿਆਂ ਤੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਇਕੱਠੇ ਵੀ ਨਹੀਂ ਵੇਖਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਤਲਾਕ ਦੀਆਂ ਅਫ਼ਵਾਹਾਂ ਫੈਲ ਰਹੀਆਂ ਸਨ। ਫਿਲਹਾਲ ਕੱਪਲ ਦੇ ਵਿਦੇਸ਼ ਵਿਚ ਸ਼ਿਫ਼ਟ ਹੋਣ ਦੀ ਖ਼ਬਰ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ।
ਸੋਸ਼ਲ ਮੀਡੀਆ 'ਤੇ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਿੱਜੀ ਵੀਡੀਓ ਵਾਇਰਲ ਹੋਣ ਮਗਰੋਂ ਮਚਿਆ ਸੀ ਤਹਿਲਕਾ
ਜ਼ਿਕਰਯੋਗ ਹੈ ਕਿ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਦੀ ਪਿਛਲੇ ਸਾਲ ਨਿੱਜੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਲੋਕਾਂ ਵੱਲੋਂ ਟ੍ਰੋਲ ਕੀਤਾ ਗਿਆ। ਹਾਲਾਂਕਿ ਇਹ ਟ੍ਰੋਲਿੰਗ ਬੰਦ ਨਹੀਂ ਹੋਈ ਅਤੇ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਜਲੰਧਰ ਦੇ ਮਸ਼ਹੂਰ ਜੋੜੇ ਨੂੰ ਹਾਈਕੋਰਟ ਵੱਲੋਂ ਸੁਰੱਖਿਆ ਵੀ ਦਿੱਤੀ ਗਈ, ਜਿਸ ਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਿੱਚ 2 ਪੁਲਸ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਦਾ ਹੋਇਆ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ’ਚ ਮੌਤ
NEXT STORY