ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ)—ਪੰਜਾਬ 'ਚ ਹੁਣ ਕਾਂਗਰਸ ਦੇ ਅਸਤੀਫਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੇ ਭੇਜਿਆ ਹੈ। ਨਾਗਰਾ ਨੇ ਕਿਹਾ ਕਿ ਹਾਰ ਦੀ ਜ਼ਿੰਮੇਵਾਰੀ ਪੂਰੀ ਲੀਡਰਸ਼ਿਪ ਦੀ ਸਮੂਹਿਕ ਹੈ, ਜਦੋਂ ਸਾਡੇ ਪ੍ਰਧਾਨ ਨੇ ਅਸਤੀਫਾ ਦੇ ਦਿੱਤਾ ਹੈ ਤਾਂ ਅਸੀਂ ਵੀ ਆਪਣੇ ਅਹੁਦੇ 'ਤੇ ਨਹੀਂ ਰਹਿ ਸਕਦੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਆਪਣੇ ਪਾਰਟੀ ਅਹੁਦੇ ਤੋਂ ਅਸਤੀਫੇ ਦੇ ਚੁੱਕੇ ਹਨ।
ਨਿਊ ਦੀਪ ਬੱਸ ਨੇ ਦਰੜਿਆ 27 ਸਾਲਾ ਨੌਜਵਾਨ, ਮੌਕੇ 'ਤੇ ਮੌਤ
NEXT STORY