ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਹੈ ਕਿ ਉਹ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਇਸ ਦੌਰਾਨ ਉਹ ਕੈਪਟਨ ਨੂੰ ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸੱਦਾ ਦੇਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਨਵਜੋਤ ਸਿੱਧੂ' ਨਹੀਂ ਮੰਗਣਗੇ ਮੁਆਫ਼ੀ, ਕੈਪਟਨ-ਸਿੱਧੂ ਵਿਚਾਲੇ ਤਲਖ਼ੀ ਬਰਕਰਾਰ
ਨਾਗਰਾ ਨੇ ਕਿਹਾ ਕਿ ਹਰੀਸ਼ ਰਾਵਤ ਨੇ ਇਹ ਗੱਲ ਕਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਸ਼ਿਰੱਕਤ ਕਰਨਗੇ। ਉਨ੍ਹਾਂ ਦੇ ਨਾਲ ਹੀ ਬਾਕੀ ਕਾਂਗਰਸੀ ਆਗੂ ਵੀ ਇਸ ਸਮਾਰੋਹ ਦੌਰਾਨ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਵੱਲੋਂ ਮੁਆਫ਼ੀ ਨਾ ਮੰਗਣ ਤੱਕ ਸਿੱਧੂ ਨਾਲ ਨਾ ਚੱਲਣ ਦੀ ਗੱਲ ਕਹੀ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਕੁਲਜੀਤ ਨਾਗਰਾ ਦੇ ਸੱਦੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਾ ਕੀ ਜਵਾਬ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਅਧਿਕਾਰੀਆਂ ਦਾ ਕਾਰਨਾਮਾ, 9 ਮਹੀਨੇ ਦੇ ਬੱਚੇ ਨੇ 5ਵੀਂ ਜਮਾਤ ਦੀ ਪ੍ਰੀਖਿਆ ਕੀਤੀ ਪਾਸ!
ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਰੂਰ ਪਹੁੰਚਣਗੇ। ਇਸ ਤੋਂ ਇਲਾਵਾ ਸਿੱਧੂ ਦੇ ਤਾਜਪੋਸ਼ੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਨੇ ਕਿਹਾ ਹੈ ਕਿ ਕਾਂਗਰਸ ਤੋਂ ਹਾਈਕਮਾਨ ਦੇ ਕਿਹੜੇ ਆਗੂ ਆਉਣਗੇ, ਉਨ੍ਹਾਂ ਬਾਰੇ ਅਜੇ ਫ਼ੈਸਲਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਕੈਪਟਨ ਅਮਰਿੰਦਰ ਸਿੰਘ ਨੂੰ ਤਾਜਪੋਸ਼ੀ ਸਮਾਗਮ ਦਾ ਸੱਦਾ ਪੱਤਰ ਦੇ ਕੇ ਆਉਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਪਟਨ-ਸਿੱਧੂ ਸਿਆਸੀ ਜੰਗ ’ਚ ਕੀ ਅਕਾਲੀ ਦਲ ਇਸ ਸੁਨਹਿਰੀ ਮੌਕੇ ਦਾ ਫਾਇਦਾ ਚੁੱਕ ਸਕੇਗਾ?
NEXT STORY