ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸੁਰੱਖਿਆ ਮੁਲਾਜ਼ਮਾਂ ਨੇ ਵੀਰਵਾਰ ਸ਼ਾਮ ਇਕ ਟਰੱਕ ਚਾਲਕ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ। ਇਸ ਕੁੱਟਮਾਰ ਦੌਰਾਨ ਟਰੱਕ ਚਾਲਕ ਦੇ ਕੱਪੜੇ ਤੱਕ ਫਟ ਗਏ। ਦੋਸ਼ ਹੈ ਕਿ ਟਰੱਕ ਚਾਲਕ ਵਲੋਂ ਰਸਤਾ ਨਾ ਦੇਣ ਕਾਰਣ ਇਹ ਕੁੱਟਮਾਰ ਕੀਤੀ ਗਈ ਹੈ। ਇਸ ਤੋਂ ਬਾਅਦ ਟਰੱਕ ਚਾਲਕ ਨੇ ਉਥੇ ਹੀ ਧਰਨਾ ਲਗਾ ਦਿੱਤਾ ਅਤੇ ਇਨਸਾਫ ਦੀ ਮੰਗ ਕੀਤੀ। ਧਰਨੇ ਕਰਕੇ ਟ੍ਰੈਫਿਕ ਜਾਮ ਹੋ ਗਿਆ ਅਤੇ ਲੰਮੀਆਂ ਕਤਾਰਾਂ ਲੱਗ ਗਈਆਂ। ਉਧਰ ਮੌਕੇ ’ਤੇ ਪਹੁੰਚੀ ਪੁਲਸ ਟੀਮ ਨੇ ਚਾਲਕ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦੇ ਕੇ ਜਾਮ ਖੁਲ੍ਹਵਾਇਆ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਮਿਲੀ ਬੱਚੀ ਦੀ ਲਾਸ਼, CCTV ’ਚ ਨਜ਼ਰ ਆਈ ਸ਼ੱਕੀ ਜਨਾਨੀ ਨੇ ਉਡਾਏ ਹੋਸ਼
ਉਧਰ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਬਿਆਨ ਮੁਤਾਬਕ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਗੱਡੀ ਵਿਚ ਟਰੱਕ ਨੇ ਟੱਕਰ ਮਾਰ ਦਿੱਤੀ ਪਰ ਉਹ ਵਾਲ-ਵਾਲ ਬਚ ਗਏ। ਉਨ੍ਹਾਂ ਦੀ ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮਾਂ ਵਲੋਂ ਕੀਤੇ ਗਏ ਵਿਵਹਾਰ ਲਈ ਸੰਧਵਾਂ ਨੇ ਮੁਆਫੀ ਵੀ ਮੰਗੀ ਹੈ ਅਤੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੁੱਤਾਂ ਨੂੰ ਭਾਵੁਕ ਹੁੰਦਿਆਂ ਦੇਖ ਬੋਲੇ ਮਜੀਠੀਆ ‘ਐਂ ਥੋੜ੍ਹੀ ਹੁੰਦਾ, ਸ਼ੇਰਾਂ ਦੇ ਪੁੱਤ ਇੰਝ ਨਹੀਂ ਕਰਦੇ’
ਕੀ ਹੈ ਪੂਰਾ ਮਾਮਲਾ
ਦਰਅਸਲ ਵੀਰਵਾਰ ਨੂੰ ਸੰਧਵਾਂ ਸ਼ਹਿਰ ਦੇ ਇਕ ਹਸਪਤਾਲ ਵਿਚ ਬਲੱਡ ਬੈਂਕ ਦਾ ਉਦਘਾਟਨ ਕਰਨ ਪਹੁੰਚੇ ਹੋਏ ਸਨ। ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਉਹ ਚੰਡੀਗੜ੍ਹ ਜਾ ਰਹੇ ਸਨ। ਇਸ ਦੌਰਾਨ ਦਬੁਰਜੀ ਕੋਲ ਸੜਕ ਨਿਰਮਾਣ ਦਾ ਕੰਮ ਚੱਲ ਰਿਹਾ ਸੀ। ਟ੍ਰੈਫਿਕ ਸਿੰਗਲ ਲੇਨ ਵਿਚ ਚੱਲ ਰਿਹਾ ਸੀ। ਇਕ ਟਰੱਕ ਪੀ. ਬੀ. -06-ਵੀ9813 ਸੰਧਵਾਂ ਦੀ ਗੱਡੀ ਦੇ ਅੱਗੇ ਚੱਲ ਰਿਹਾ ਸੀ। ਚਾਲਕ ਦਾ ਕਹਿਣਾ ਹੈ ਕਿ ਪਾਇਲਟ ਗੱਡੀ ਦੇ ਡਰਾਇਵਰ ਨੇ ਜਦੋਂ ਰਸਤਾ ਦੇਣ ਲਈ ਪਹਿਲੀ ਵਾਰ ਹਾਰਨ ਬਜਾਇਆ ਤਾਂ ਉਸ ਦਾ ਧਿਆਨ ਨਹੀਂ ਗਿਆ ਕਿ ਪਿੱਛੇ ਪਾਇਲਟ ਜਿਪਸੀ ਅਤੇ ਸਪੀਕਰ ਦੀ ਗੱਡੀ ਆ ਰਹੀ ਹੈ। ਦੂਜੀ ਵਾਰ ਹਾਰਨ ਦੀ ਆਵਾਜ਼ ਸੁਣੀ ਤਾਂ ਟਰੱਕ ਸਾਈਡ ’ਤੇ ਕਰ ਲਿਆ। ਇਸ ਤੋਂ ਬਾਅਦ ਸਪੀਕਰ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਸ ਨੂੰ ਰੋਕ ਲਿਆ ਅਤੇ ਬਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ। ਉਕਤ ਨੇ ਦੱਸਿਆ ਕਿ ਇਸ ਦੌਰਾਨ ਲੋਕਾਂ ਨੇ ਵਿਚ ਬਚਾਅ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਕੁੱਟਮਾਰ ਕਰਦੇ ਰਹੇ।
ਇਹ ਵੀ ਪੜ੍ਹੋ : ਪਟਿਆਲਾ ਦੇ ਡੀ. ਐੱਸ. ਪੀ. ’ਤੇ ਜਬਰ-ਜ਼ਿਨਾਹ ਦਾ ਦੋਸ਼, ਪੀੜਤਾ ਦੇ ਖੁਲਾਸਿਆਂ ਨੇ ਉਡਾਏ ਹੋਸ਼
ਕੀ ਕਿਹਾ ਸਪੀਕਰ ਕੁਲਤਾਰ ਸੰਧਵਾਂ ਨੇ
ਇਸ ਘਟਨਾ ’ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਸੁਰੱਖਿਆ ਮੁਲਾਜ਼ਮਾਂ ਵਲੋਂ ਕੀਤੇ ਗਏ ਵਤੀਰੇ ਲਈ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਹਰ ਇਕ ਚਾਲਕ ਨੂੰ ਸੜਕ ’ਤੇ ਸ਼ਿਸ਼ਟਾਚਾਰ ਅਪਨਾਉਣਾ ਚਾਹੀਦਾ ਹੈ ਅਤੇ ਨਿਯਮਾਂ ਅਤੇ ਕਾਨੂੰਨ ਦਾ ਪਾਲਨ ਕਰਨਾ ਚਾਹੀਦਾ ਹੈ। ਸੜਕ ’ਤੇ ਕਿਸੇ ਦੀ ਜਾਨ ਲੈਣ ਵਰਗੀ ਲਾਪਰਵਾਹੀ ਦੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਜੇ ਤੁਸੀਂ ਵੀ ਜਾ ਰਹੇ ਹੋ ਫਗਵਾੜਾ ਨੈਸ਼ਨਲ ਹਾਈਵੇ ’ਤੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸ਼ਹੀਦ ਸੁਖਦੇਵ ਥਾਪਰ ਦੇ ਵਾਰਸ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਕਰਨਗੇ ਬਾਈਕਾਟ, ਜਾਣੋ ਕਾਰਨ
NEXT STORY