ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਮਾਗਮ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਖਤ ਮਿਹਨਤ ਕਰਨ ਅਤੇ ਉਚ ਕਦਮਾਂ ਕੀਮਤਾਂ ਅਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਹੋਰ ਵੀ ਵਧੀਆ ਤਰੀਕੇ ਨਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਅੱਜ 16 ਵੀਂ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਸਦਨ ਦੀ ਕਾਰਵਾਈ ਦੇਖਣ ਆਏ ਵਿਦਿਆਰਥੀਆਂ ਨੂੰ ਸੰਧਵਾਂ ਨੇ ਦੇਸ਼ ਦਾ ਭਵਿੱਖ ਦੱਸਿਆ। ਵਿਦਿਆਰਥੀਆਂ ਨੂੰ ਸੰਬੋਧਤ ਹੁੰਦੇ ਹੋਏ ਸਪੀਕਰ ਨੇ ਕਿਹਾ ਕਿ ਭਵਿੱਖ ਵਿਚ ਤੁਸੀਂ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਇਸ ਕਰਕੇ ਤੁਹਾਨੂੰ ਦ੍ਰਿੜ ਇੱਛਾ ਸ਼ਕਤੀ ਦੇ ਨਾਲ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦਾ ਨਿਰਮਾਣ ਵਧੇਰੇ ਤੀਬਰ ਗਤੀ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਜਾਂ ਕੌਮ ਦੇ ਵਿਦਿਆਰਥੀ ਉਚ ਅਨੁਸ਼ਾਸ਼ਿਤ ਅਤੇ ਕਦਰਾਂ-ਕੀਮਤਾਂ ਵਾਲੇ ਹੋਣਗੇ, ਉਸ ਦੇਸ਼ ਜਾਂ ਕੌਮ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ।
ਸੰਧਵਾਂ ਨੇ ਵਿਦਿਆਰਥੀਆਂ ਦੇ ਵਿਦਿਅਕ ਟੂਰਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਉਹ ਘੁੰਮ-ਫਿਰ ਕੇ ਵਧੇਰੇ ਪ੍ਰਭਾਵੀ ਢੰਗ ਨਾਲ ਗਿਆਨ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਪ੍ਰਾਪਤੀ ਦੇ ਯਤਨਾਂ ਵਿਚ ਵਾਧਾ ਕਰਦੇ ਹਨ। ਇਸ ਲਈ ਇਹ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਾਜ਼ਮੀ ਹਿੱਸਾ ਹੋਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਸਪੀਕਰ ਨੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਭੋਜ ਦਿੱਤਾ। ਸੰਧਵਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਵਿਦਿਆਰਥੀਆਂ ਦੇ ਨਾਲ ਦੁਪਹਿਰ ਦਾ ਖਾਣਾ ਖਾਧਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦ੍ਰਿੜ ਇਰਾਦੇ ਨਾਲ ਪੜ੍ਹਾਈ ਕਰਨ ਲਈ ਆਖਿਆ। ਇਸ ਦੌਰਾਨ ਵਿਦਿਆਰਥੀ ਇਸ ਸਮੇਂ ਦੌਰਾਨ ਪੂਰੀ ਤਰ੍ਹਾਂ ਖੁਸ਼ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਨੇ ਪੂਰੀ ਉਤਸੁਕਤਾ ਨਾਲ ਸਦਨ ਦੀ ਕਾਰਵਾਈ ਦੇਖੀ। ਇਸੇ ਦੌਰਾਨ ਹੀ ਵਿਧਾਨ ਸਭਾ ਦੇ ਸਪੀਕਰ ਦੇ ਮਾਤਾ ਜੀ ਗੁਰਮੇਲ ਕੌਰ ਅਤੇ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ।
ਨਾਬਾਲਗ ਲੜਕੀ ਨੂੰ ਅਗਵਾ ਅਤੇ ਕਤਲ ਕਰਨ ਦੇ ਮਾਮਲੇ ’ਚ ਭਗੌੜਾ ਕਾਬੂ
NEXT STORY