ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜਲੀਆਂ ਸਰਾਵਾਂ ਨੂੰ ਜੀ.ਐੱਸ.ਟੀ. ਦੇ ਘੇਰੇ 'ਚ ਲਿਆਉਣ ਦੀ ਨਿਖੇਧੀ ਕੀਤੀ ਹੈ। ਇੱਥੋਂ ਜਾਰੀ ਬਿਆਨ 'ਚ ਸੰਧਵਾਂ ਨੇ ਕਿਹਾ ਕਿ ਗੁਰੂ ਘਰ ਦੇ ਦਰਵਾਜ਼ੇ ਸਮਾਜ ਦੇ ਹਰ ਵਰਗ, ਹਰ ਧਰਮ ਲਈ 24 ਘੰਟੇ ਖੁੱਲ੍ਹੇ ਰਹਿੰਦੇ ਹਨ। ਗੁਰੂ ਕਾ ਲੰਗਰ ਤੇ ਗੁਰੂ ਘਰਾਂ ਦੀਆਂ ਸਰਾਵਾਂ ਰਾਹਗੀਰਾਂ ਅਤੇ ਸ਼ਰਧਾਲੂਆਂ ਲਈ ਇਕ ਵੱਡਾ ਸਹਾਰਾ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜਲੀਆਂ ਸਰਾਵਾਂ 'ਤੇ 12 ਫ਼ੀਸਦੀ ਜੀ.ਐੱਸ.ਟੀ. ਲਗਾ ਕੇ ਮੁਗਲਾਂ ਵੱਲੋਂ ਜਜ਼ੀਆ ਵਸੂਲਣ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਤਾਂ ਜੋ ਇਸ ਨਾਲ ਦੇਸ਼-ਵਿਦੇਸ਼ ਦੀ ਸਾਰੀ ਸੰਗਤ ਵਿੱਚ ਇਕ ਚੰਗਾ ਸੁਨੇਹਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਾਵਾਂ ਦਾ ਮਕਸਦ ਕੋਈ ਮੁਨਾਫ਼ਾ ਕਮਾਉਣਾ ਨਹੀਂ, ਬਲਕਿ ਇਹ ਸਰਾਵਾਂ ਸਿੱਖ ਧਰਮ ਦੀ ਵਿਲੱਖਣ ਰਵਾਇਤ ਅਨੁਸਾਰ ਸ਼ਰਧਾਲੂਆਂ ਨੂੰ ਆਰਾਮਦਾਇਕ ਠਹਿਰਾਅ ਮੁਹੱਈਆ ਕਰਵਾਉਂਦੀਆਂ ਹਨ।
ਖ਼ਬਰ ਇਹ ਵੀ : ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ ਲੱਗਾ GST, ਗਾਇਕ ਜਾਨੀ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੜ੍ਹੋ TOP 10
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨੌਜਵਾਨ ਨੇ ਤਲਾਕਸ਼ੁਦਾ ਪਤਨੀ ਨਾਲ ਕੀਤਾ ਜਬਰ-ਜ਼ਿਨਾਹ, ਕੇਸ ਦਰਜ
NEXT STORY