ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐੱਲ. ਓ. ਪੀ.) ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁੱਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ।
ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਿਤ ਮੁੱਦਿਆਂ 'ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾ ਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ। ਇਸ 'ਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ. ਐੱਲ. ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।
ਰਾਸ਼ਟਰੀ ਪਾਠਕ੍ਰਮ ਫਰੇਮਵਰਕ ਦੇ ਸਬੰਧ ਵਿਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਕ ਦਿਨਾਂ ਵਰਕਸ਼ਾਪ ਆਯੋਜਿਤ
NEXT STORY