ਮੋਹਾਲੀ (ਵੈੱਬ ਡੈਸਕ, ਨਿਆਮੀਆਂ) : ਪੰਜਾਬ ਚੋਣਾਂ ਦੇ ਨਤੀਜਿਆਂ ਦੌਰਾਨ ਮੋਹਾਲੀ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਵੱਡੇ ਮਾਰਜਨ ਨਾਲ ਜੇਤੂ ਰਹੇ ਹਨ। ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਹਰਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੇ ਬਲਬੀਰ ਸਿੰਘ ਸਿੱਧੂ ਨੂੰ 32591 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ ਹੈ। ਆਪ ਉਮੀਦਵਾਰ ਕੁਲਵੰਤ ਸਿੰਘ ਨੂੰ 74766 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਬਲਬੀਰ ਸਿੰਘ ਸਿੱਧੂ 42175 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਚੋਣ ਨਤੀਜੇ : ਧੂਰੀ ਤੋਂ ਭਗਵੰਤ ਮਾਨ ਵੱਡੇ ਮਾਰਜਨ ਨਾਲ ਜੇਤੂ, ਸਮਰਥਕਾਂ ਵੱਲੋਂ ਪਾਏ ਜਾ ਰਹੇ ਭੰਗੜੇ
ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸੰਜੀਵ ਵਸ਼ਿਸ਼ਟ 16619 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਣ ਨੂੰ 9452 ਵੋਟਾਂ ਹਾਸਲ ਹੋਈਆਂ ਹਨ ਅਤੇ ਉਹ ਚੌਥੇ ਨੰਬਰ 'ਤੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਵਿੰਦਰ ਕੌਰ 2565 ਵੋਟਾਂ ਹਾਸਲ ਕਰਕੇ ਪੰਜਵੇਂ ਨੰਬਰ 'ਤੇ ਹਨ।
ਡੇਰਾਬੱਸੀ ਤੋਂ ਆਪ ਉਮੀਦਵਾਰ ਜਿੱਤਿਆ
ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਕੁਲਜੀਤ ਸਿੰਘ ਰੰਧਾਵਾ 67845 ਵੋਟਾਂ ਨਾਲ ਜੇਤੂ
ਅਕਾਲੀ ਦਲ ਦੇ ਐੱਨ. ਕੇ. ਸ਼ਰਮਾ 45914 ਵੋਟਾਂ ਨਾਲ ਦੂਜੇ ਨੰਬਰ 'ਤੇ
ਕਾਂਗਰਸ ਦੇ ਦੀਪਿੰਦਰ ਸਿੰਘ ਢਿੱਲੋਂ 45777 ਵੋਟਾਂ ਨਾਲ ਤੀਜੇ ਨੰਬਰ 'ਤੇ
ਭਾਰਤੀ ਜਨਤਾ ਪਾਰਟੀ ਦੇ ਸੰਜੀਵ ਖੰਨਾ 25780 ਵੋਟਾਂ ਨਾਲ ਚੌਥੇ ਨੰਬਰ 'ਤੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਏਕੋਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਾਕਮ ਸਿੰਘ ਠੇਕੇਦਾਰ ਨੇ ਕੀਤੀ ਜਿੱਤ ਹਾਸਲ
NEXT STORY