ਮੋਗਾ/ਬਰਨਾਲਾ (ਗੋਪੀ ਰਾਊਕੇ) : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਬਰਨਾਲਾ ਵਿਚ ਹੋਣ ਵਾਲੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਸੂਤਰਾਂ ਮੁਤਾਬਕ ਇਥੋਂ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਦੱਸ ਦਈਏ ਕਿ ਕੁਲਵੰਤ ਸਿੰਘ ਰਾਊਕੇ ਮੋਗਾ ਦੇ ਪਿੰਡ ਰਾਊਕੇ ਕਲਾਂ ਦਾ ਰਹਿਣ ਵਾਲਾ ਹੈ। ਕੁਲਵੰਤ ਸਿੰਘ ਰਾਊਕੇ 'ਤੇ ਵੀ ਐੱਨ. ਐੱਸ. ਏ. ਲੱਗਾ ਹੋਇਆ ਹੈ। ਉਹ ਅੰਮ੍ਰਿਤਪਾਲ ਸਿੰਘ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਯਾਦ ਰਹੇ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਵੀ ਆਜ਼ਾਦ ਤੌਰ 'ਤੇ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਚੋਣ ਲੜੀ ਅਤੇ ਪੰਜਾਬ ਵਿਚ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ।
ਇਹ ਵੀ ਪੜ੍ਹੋ : ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
ਦੱਸਣਯੋਗ ਹੈ ਕਿ ਮੀਤ ਹੇਅਰ ਵੱਲੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬਰਨਾਲਾ ਦੀ ਸੀਟ ਖਾਲ੍ਹੀ ਹੋ ਗਈ ਹੈ। ਜਿਸ ਤੋਂ ਬਾਅਦ ਹੁਣ ਬਰਨਾਲਾ ਵਿਖੇ ਵੀ ਜ਼ਿਮਨੀ ਚੋਣ ਹੋਵੇਗੀ। ਬਰਨਾਲਾ ਤੋਂ ਇਲਾਵਾ ਪੰਜਾਬ ਦੀਆਂ ਹੋਰ ਚਾਰ ਸੀਟਾਂ 'ਤੇ ਜ਼ਿਮਨੀ ਚੋਣ ਹੋਵੇਗੀ। ਦੂਜੇ ਪਾਸੇ ਕੁਲਵੰਤ ਸਿੰਘ ਰਾਊਕੇ ਦੇ ਭਰਾ ਮਹਾ ਸਿੰਘ ਮੁਤਾਬਕ ਉਹ ਬਰਨਾਲਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਪ੍ਰਧਾਨ ਮੰਤਰੀ ਉਰਫ ਬਾਜੇਕੇ ਵੱਲੋਂ ਵੀ ਗਿੱਦੜਬਾਹਾ ਸੀਟ ਤੋਂ ਆਜ਼ਾਦ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੱਤ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਲਕੇ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਬੰਦ ਰਹੇਗਾ ਰੇਲਵੇ ਫਾਟਕ
NEXT STORY