ਰਾਜਾਸਾਂਸੀ, (ਨਿਰਵੈਲ)- ਦੁਬਈ |ਚ ਆਪਣੀ ਜਾਨ ਗੁਵਾ ਬੈਠੇ ਗੁਰਦਾਪੁਰ ਜ਼ਿਲੇ ਨਾਲ ਸਬੰਧਤ ਪਿੰਡ ਵਡ਼ੈਚ ਦੇ 43 ਸਾਲਾ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਦੱਸਣਯੋਗ ਹੈ ਕਿ ਪੇਸ਼ੇ ਤੋਂ ਗੋਤਾਖੋਰ ਕੁਲਵਿੰਦਰ ਸਿੰਘ ਪਿਛਲੇ ਕੁਝ ਵਰਿਆਂ ਤੋਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ ’ਚ ਲੈ ਕੇ ਦੁਬਈ ਗਿਆ ਸੀ ਕਿ ਬੀਤੀ 12 ਜੁਲਾਈ ਨੂੰ ਉਹ ਆਪਣੇ ਕੰਮ ਲਈ ਸਮੁੰਦਰ ਵਿਚ ਗੋਤਾ ਲਾ ਕੇ ਪਾਣੀ ਹੇਠਾਂ ਗਿਆ ਅਤੇ ਅਚਾਨਕ ਆਕਸੀਜਨ ਘੱਟ ਜਾਣ ਕਾਰਨ ਉਸ ਦੀ ਮੌਤ ਦੀ ਹੋ ਗਈ ਸੀ ।
ਜਦ ਪਰਿਵਾਰ ਨੂੰ ਆਪਣੇ ’ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਕੁਲਵਿੰਦਰ ਦੇ ਦੋਸਤਾਂ ਦੀ ਮਦਦ ਨਾਲ ਡਾ. ਓਬਰਾਏ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਅਰਜੋਈ ਕੀਤੀ ਸੀ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਸ. ਓਬਰਾਏ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਜ਼ਿੰਮਾ ਆਪਣੇ ਸਿਰ ਲਿਆ ਸੀ।
ਇਸ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਦੇ ਜੀਜੇ ਹਰਪਾਲ ਸਿੰਘ ਧਾਲੀਵਾਲ, ਸਾਲੇ ਹਰਜਿੰਦਰ ਸਿੰਘ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨ੍ਹਾਂ ਲਈ ਰੱਬ ਬਣ ਬਹੁਡ਼ੇ ਹਨ ਅਤੇ ਜੇਕਰ ਸ. ਓਬਰਾਏ ਉਨਾਂ ਦੀ ਮਦਦ ਨਾ ਕਰਦੇ ਤਾਂ ਉਹ ਕਦੇ ਵੀ ਕੁਲਵਿੰਦਰ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ.ਓਬਰਾਏ ਦੇ ਇਸ ਪਰਉਪਕਾਰ ਲਈ ਹਮੇਸ਼ਾ ਰਿਣੀ ਰਹੇਗਾ।
ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ’ਚ ਰਾਜਬੀਰ ਸਿੰਘ ਗਿੱਲ , ਸਤਨਾਮ ਸਿੰਘ, ਰਸ਼ਪਾਲ ਸਿੰਘ, ਸਿਮਰਨਜੀਤ ਸਿੰਘ, ਬਲਵਿੰਦਰ ਸਿੰਘ, ਗੁਰਮੇਜ਼ ਸਿੰਘ ਅਤੇ ਟਰੱਸਟ ਦੇ ਮਾਝਾ ਜ਼ਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਹਾਜ਼ਰ ਸਨ।
ਮੋਰਚਾ ਕਿਸੇ ਪਾਰਟੀ ਲਈ ਨਹੀਂ ਸਗੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਾਇਐ : ਭਾਈ ਮੰਡ
NEXT STORY