ਚੰਡੀਗੜ੍ਹ : ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸੀਨੀਅਰ ਮੈਂਬਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਮੁਤਾਬਕ ਬੇਅਦਬੀ ਦੀਆਂ ਘਟਨਾਵਾਂ 'ਤੇ ਸੀ. ਬੀ. ਆਈ. ਵਲੋਂ ਕਰੀਬ ਸਾਢੇ 3 ਸਾਲ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕੀਤੀ ਗਈ ਅਤੇ ਬੀਤੇ ਦਿਨੀਂ ਅਚਾਨਕ ਮੋਹਾਲੀ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਕੇਸ ਖਤਮ ਕਰਨ ਲਈ ਦਾਇਰ ਕੀਤੀ ਕਲੋਜ਼ਰ ਰਿਪੋਰਟ ਦਾ ਪੰਜਾਬ ਪੁਲਸ ਦੀ ਜਾਂਚ 'ਤੇ ਕੋਈ ਅਸਰ ਨਹੀਂ ਪੈਣ ਵਾਲਾ ਹੈ।
ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਨਾਲ ਪੁਲਸ ਦੀ ਜ਼ਿੰਮੇਵਾਰੀ ਵਧ ਗਈ ਹੈ। ਉਨ੍ਹਾਂ ਕਿਹਾ ਕਿ 'ਸਿਟ' ਕਾਨੂੰਨ ਮੁਤਾਬਕ ਆਪਣਾ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਪੁਲਸ ਆਪਣੀ ਜਾਂਚ ਨੂੰ ਹੋਰ ਤੇਜ਼ ਕਰੇਗੀ। ਸੂਤਰਾਂ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਦਾ ਕਹਿਣਾ ਹੈ ਕਿ ਨਾਭਾ ਜੇਲ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੀ ਮੌਤ ਨਾਲ 'ਸਿਟ' ਦੀ ਕਾਰਵਾਈ ਪ੍ਰਭਾਵਿਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਨੇ ਕਰੀਬ ਸਾਢੇ 3 ਸਾਲ ਜਾਂਚ ਕੀਤੀ ਹੈ ਅਤੇ ਜੇਕਰ ਸੀ. ਬੀ. ਆਈ. ਦੀ ਜਾਂਚ ਕਿਸੇ ਕੰਢੇ ਲੱਗ ਜਾਂਦੀ ਤਾਂ ਪੁਲਸ ਨੂੰ ਤਫਤੀਸ਼ 'ਚ ਇਸ ਦਾ ਕਾਫੀ ਫਾਇਦਾ ਹੋਣਾ ਸੀ।
ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਨਹਿਰ 'ਚੋਂ ਮਿਲੀ ਲਾਸ਼
NEXT STORY