ਚੰਡੀਗੜ੍ਹ : ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਦੀ ਜਾਂਚ ਕਰਨ ਵਾਲੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਇਕ ਹੋਰ ਵੱਡਾ ਧਮਾਕਾ ਕੀਤਾ ਹੈ। ਮੁੱਖ ਮੰਤਰੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦੇ ਬਾਵਜੂਦ ਵੀ ਕੁੰਵਰ ਵਿਜੇ ਪ੍ਰਤਾਪ ਆਪਣੇ ਫ਼ੈਸਲੇ ’ਤੇ ਅੜੇ ਹੋਏ ਹਨ। ਦਰਅਸਲ ਉਨ੍ਹਾਂ ਆਪਣੀ ਫੇਸਬੁੱਕ ਆਈ. ਡੀ. ’ਤੇ ਇਕ ਪੋਸਟ ਪਾਈ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਉਹ ਅੱਗੇ ਵੀ ਸਮਾਜ ਸੇਵਾ ਕਰਦੇ ਰਹਿਣਗੇ ਪਰ ਆਈ. ਪੀ. ਐੱਸ. ਦੇ ਤੌਰ ’ਤੇ ਨਹੀਂ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੀ. ਬੀ. ਐੱਸ. ਈ. ਦੀ 10ਵੀਂ ਦੀ ਪ੍ਰੀਖਿਆ ਰੱਦ, 12ਵੀਂ ਦੀ ਮੁਲਤਵੀ
ਫੇਸਬੁੱਕ ’ਤੇ ਪਾਈ ਪੋਸਟ ਵਿਚ ਉਨ੍ਹਾਂ ਲਿਖਿਆ ਕਿ ‘ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ। ਜਿਨ੍ਹਾਂ ਦੇਸ਼ ਸੇਵਾ ਵਿਚ ਪੈਰ ਪਾਇਆ, ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ। ਉਨ੍ਹਾਂ ਲਿਖਿਆ ਕਿ ‘ਮੈਂ ਆਪਣਾ ਕੰਮ ਕੀਤਾ...... ਕੋਈ ਅਫਸੋਸ ਨਹੀਂ..... ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਇਸ ਮੁੱਦੇ ਨੂੰ ਗਲੈਮਰਸ ਨਾ ਬਣਾਓ ਜਾਂ ਰਾਜਨੀਤੀ ਨਾ ਕਰੋ, ਮੇਰੀ ਰਿਪੋਰਟ ਅਤੇ ਚਾਰਜਸ਼ੀਟ ਦਾ ਹਰ ਇਕ ਸ਼ਬਦ ਆਪਣੇ ਆਪ ਵਿਚ ਸਬੂਤ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ। ਦੋਸ਼ੀ ਮਨ ਸੱਚ ਦੇ ਸ਼ੀਸ਼ੇ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਕਰ ਸਕਦਾ। ਮੈਂ ਅੰਤਮ ਫ਼ੈਸਲੇ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ’ਚ ਅਪੀਲ ਦਾਇਰ ਕੀਤੀ ਹੈ, ਮੇਰੀ ਸੂਝ ਤੇ ਕਾਨੂੰਨ ਦੇ ਗਿਆਨ ਅਨੁਸਾਰ ਸਭ ਤੋਂ ਉੱਤਮ ਅਦਾਲਤ। ਮੈਂ ਸਮਾਜ ਦੀ ਸਰਵਉੱਤਮ ਤਰੀਕੇ ਨਾਲ ਸੇਵਾ ਜਾਰੀ ਰੱਖਾਂਗਾ, ਹਾਲਾਂਕਿ, ਆਈ. ਪੀ. ਐੱਸ. ਵਜੋਂ ਨਹੀਂ।”
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਲਿਤ ਹੋਵੇਗਾ ਉੱਪ ਮੁੱਖ ਮੰਤਰੀ
ਭਾਵੇਂ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਭੇਜਿਆ ਗਿਆ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਮਨਜ਼ੂਰ ਕਰ ਲਿਆ ਹੈ ਪਰ ਇਸ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਆਪਣੇ ਫ਼ੈਸਲੇ ’ਤੇ ਕਾਇਮ ਹਨ। ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫ਼ੇ ਤੋਂ ਬਾਅਦ ਜਿੱਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ, ਉਥੇ ਹੀ ਕੁੰਵਰ ਵਿਜੇ ਦੇ ਚੋਣਾਂ ਲੜਨ ਦੇ ਵੀ ਚਰਚੇ ਜ਼ੋਰ ਫੜਨ ਲੱਗੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਨਿਯੁਕਤੀ ਤੋਂ ਬਾਅਦ ਸ਼ਮਿੰਦਰ ਜ਼ੀਰਾ ਨੇ ਪੰਜਾਬ ਪ੍ਰਧਾਨ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
NEXT STORY