ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਦੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਦੇ ਖ਼ਿਲਾਫ਼ ਵਿਜੀਲੈਂਸ ਐਕਸ਼ਨ 'ਤੇ ਸਵਾਲ ਕਰਨ ਮਗਰੋਂ ਹੀ ਉਨ੍ਹਾਂ ਖ਼ਿਲਾਫ਼ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਿਆਹਾਂ ਨੂੰ ਲੈ ਕੇ ਆ ਗਏ ਸਖ਼ਤ Order, ਖ਼ਬਰ ਨੂੰ ਧਿਆਨ ਨਾਲ ਪੜ੍ਹ ਲੈਣ ਮਾਪੇ
ਇਸ ਵੱਡੇ ਫ਼ੈਸਲੇ ਨਾਲ ਮਾਨ ਸਰਕਾਰ ਨੇ ਸਾਫ਼ ਸੁਨੇਹਾ ਦਿੱਤਾ ਹੈ ਕਿ ਡਰੱਗਜ਼ ਦੇ ਖ਼ਿਲਾਫ਼ ਮੁਹਿੰਮ 'ਚ ਸਿਆਸਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵੀ ਇਸ 'ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ ਦੀ ਪਾਰਟੀ 'ਚ ਕੋਈ ਥਾਂ ਨਹੀਂ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕ੍ਰਿਕਟ ਖੇਡਦੇ ਖਿਡਾਰੀ ਦੀ ਮੈਦਾਨ 'ਚ ਹੀ ਮੌਤ, ਆਖ਼ਰੀ ਛੱਕਾ ਮਾਰਦੇ ਹੀ...
ਮਜੀਠੀਆ ਖ਼ਿਲਾਫ਼ ਕਾਰਵਾਈ 'ਤੇ ਚੁੱਕੇ ਸੀ ਸਵਾਲ
ਦੱਸਣਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮਜੀਠੀਆ ਖ਼ਿਲਾਫ਼ ਕਾਰਵਾਈ 'ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮਜੀਠੀਆ ਜੇਲ੍ਹ 'ਚ ਸੀ ਤਾਂ ਮਾਨ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ। ਉਨ੍ਹਾਂ ਕਿਹਾ ਸੀ ਕਿ ਜਦੋਂ ਕਾਂਗਰਸ ਵੇਲੇ ਦਰਜ ਹੋਏ ਮੁਕੱਦਮੇ 'ਚ ਮਜੀਠੀਆ ਜੇਲ੍ਹ 'ਚ ਸੀ ਤਾਂ ਮਾਨ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਫਿਰ ਉਸ ਦੀ ਜ਼ਮਾਨਤ ਕਰਵਾ ਦਿੱਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਤੜਕੇ ਕਿਸੇ ਦੇ ਘਰ ਛਾਪੇਮਾਰੀ ਕਰਨਾ ਨੀਤੀ ਦੇ ਖ਼ਿਲਾਫ਼ ਹੁੰਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11 ਜ਼ਿਲ੍ਹਿਆਂ ਲਈ Alert ਜਾਰੀ
NEXT STORY