ਚੰਡੀਗੜ੍ਹ (ਰਮਨਜੀਤ ਸਿੰਘ) : ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇੱਕ ਵਾਰ ਫਿਰ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਵਾਲੀ ਟੀਮ ਨੂੰ ਪਛਾੜ ਦਿੱਤਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਜਿੱਥੇ ਪੰਜਾਬ ਪੁਲਸ ਵਾਹਨਾਂ ਦੀ ਰੇਕੀ ਕਰਨ ਅਤੇ ਸਥਾਨਕ ਖੇਡਾਂ ਕਰਵਾਉਣ ਵਾਲਿਆਂ ਨੂੰ ਹੀ ਫੜਨ ਵਿਚ ਕਾਮਯਾਬ ਰਹੀ ਹੈ, ਉੱਥੇ ਹੀ ਦਿੱਲੀ ਪੁਲਸ ਨੇ ਇਸ ਕਤਲ ਵਿਚ ਸ਼ਾਮਲ ਦੋ ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਹੁਣ ਪੰਜਾਬ ਪੁਲਸ ’ਤੇ ਦਬਾਅ ਵਧ ਗਿਆ ਹੈ ਕਿਉਂਕਿ ਇਸ ਘਟਨਾ ਵਿਚ ਸ਼ਾਮਲ ਹੋਰ 2 ਸ਼ੂਟਰ ਮਨੂੰ ਕੁੱਸਾ ਅਤੇ ਰੂਪਾ ਵੀ ਪੰਜਾਬ ਦੇ ਹੀ ਰਹਿਣ ਵਾਲੇ ਹਨ, ਜੋ ਹਾਲੇ ਤੱਕ ਹੱਥ ਨਹੀਂ ਲੱਗ ਸਕੇ ਹਨ। ਦਿੱਲੀ ਪੁਲਸ ਦੀ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਪੁਲਸ ਦੀ ਟੀਮ ਦਾ ਸਾਰਾ ਧਿਆਨ ਮਨੂੰ ਕੁੱਸਾ ਅਤੇ ਰੂਪਾ ਨੂੰ ਫੜ੍ਹਨ ’ਤੇ ਹੈ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ
ਹਾਲਾਂਕਿ ਪੰਜਾਬ ਪੁਲਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵੱਖਰੀ ਗੱਲ ਹੈ ਕਿ ਪ੍ਰਿਯਵਰਤ ਫ਼ੌਜੀ ਦੀ ਗ੍ਰਿਫ਼ਤਾਰੀ ਦਿੱਲੀ ਪੁਲਸ ਨੇ ਕੀਤੀ ਹੈ ਪਰ ਪ੍ਰਿਯਵਰਤ ਫ਼ੌਜੀ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸੀ, ਇਹ ਗੱਲ ਪੰਜਾਬ ਪੁਲਸ ਦੀ ਜਾਂਚ ਦੌਰਾਨ ਹੀ ਸਾਹਮਣੇ ਆਈ ਹੈ ਅਤੇ ਪੰਜਾਬ ਪੁਲਸ ਵਲੋਂ ਇਸ ਗੱਲ ਦੀ ਪੁਸ਼ਟੀ ਉਸੇ ਸੀ.ਸੀ.ਟੀ.ਵੀ. ਫੁਟੇਜ ਤੋਂ ਵੀ ਹੋਈ ਸੀ।
ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ
ਧਿਆਨ ਰਹੇ ਕਿ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸਬੰਧ ਵਿਚ ਪੰਜਾਬ ਪੁਲਸ ਦੀ ਐੱਸ. ਆਈ. ਟੀ., ਦਿੱਲੀ ਪੁਲਸ ਅਤੇ ਮਹਾਰਾਸ਼ਟਰ ਪੁਲਸ ਵਲੋਂ ਕੀਤੀ ਗਈ ਜਾਂਚ ਅਤੇ ਧਰਪਕੜ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਇਸ ਕਤਲ ਲਈ ਮੁੱਖ ਤੌਰ ’ਤੇ ਚਾਰ ਸ਼ੂਟਰਾਂ ਨੇ ਗੋਲ਼ੀਆਂ ਚਲਾਈਆਂ ਸਨ, ਜਿਨ੍ਹਾਂ ਵਿਚ ਸੋਨੀਪਤ ਦਾ ਰਹਿਣ ਵਾਲਾ ਪ੍ਰਿਯਵਰਤ ਉਰਫ ਫ਼ੌਜੀ, ਉਸ ਦਾ ਸਾਥੀ ਅੰਕਿਤ, ਮੋਗਾ ਦੇ ਪਿੰਡ ਕੁੱਸਾ ਦਾ ਰਹਿਣ ਵਾਲਾ ਮਨੂੰ ਕੁੱਸਾ ਅਤੇ ਅੰਮ੍ਰਿਤਸਰ ਨੇੜੇ ਦਾ ਰਹਿਣ ਵਾਲਾ ਜਗਰੂਪ ਸਿੰਘ ਉਰਫ ਰੂਪਾ ਸ਼ਾਮਲ ਸਨ। ਹਾਲਾਂਕਿ, ਦਿੱਲੀ ਪੁਲਸ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਕਸ਼ਿਸ਼ ਉਨ੍ਹਾਂ ਨਿਸ਼ਾਨੇਬਾਜ਼ਾਂ ਵਿਚ ਸ਼ਾਮਲ ਸੀ ਜਿਨ੍ਹਾਂ ਨੂੰ ਫਤਿਹਾਬਾਦ ਵਿਚ ਉਸੇ ਬੋਲੇਰੋ ਗੱਡੀ ਵਿਚ ਤੇਲ ਭਰਦੇ ਦੇਖਿਆ ਗਿਆ ਸੀ, ਜਿੱਥੇ ਘਟਨਾ ਤੋਂ ਪਹਿਲਾਂ ਪ੍ਰਿਯਵਰਤ ਨੂੰ ਦੇਖਿਆ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'
ਉੱਧਰ ਦਿੱਲੀ ਪੁਲਸ ਵਲੋਂ ਗੁਜਰਾਤ ਦੇ ਮੁੰਦਰਾ ਤੋਂ ਉਪਰੋਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਮਿਲਣ ਤੋਂ ਬਾਅਦ ਪੰਜਾਬ ਪੁਲਸ ਨੇ ਆਪਣੀਆਂ ਟੀਮਾਂ ਨੂੰ ਸੂਚਿਤ ਕੀਤਾ ਹੈ ਕਿ ਉਹ ਮਨੂੰ ਕੁੱਸਾ ਅਤੇ ਰੂਪਾ ਨੂੰ ਟਰੇਸ ਕਰਨ ’ਤੇ ਧਿਆਨ ਕੇਂਦਰਿਤ ਕਰਨ ਅਤੇ ਪੰਜਾਬ ਪੁਲਸ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਕੇਸ ਨੂੰ ਸੁਲਝਾਉਣ ਵੱਲ ਇੱਕ ਹੋਰ ਵੱਡਾ ਕਦਮ ਵਧਾਇਆ ਜਾ ਸਕੇ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੀ CM ਮਾਨ ਨੂੰ ਚੁਣੌਤੀ : ਜਲਦੀ ਸ਼ੁਰੂ ਕਰਵਾਓ 'ਸੁਖਵਿਲਾਸ' ਦੀ ਜਾਂਚ, ਕੋਈ ਪਰਵਾਹ ਨਹੀਂ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ
ਸਿੱਪੀ ਸਿੱਧੂ ਕਤਲਕਾਂਡ : ਕਲਿਆਣੀ ਦੇ ਰਿਸ਼ਤੇਦਾਰ ਨੇ ਮਾਰੀ ਸੀ ਸਿੱਪੀ ਨੂੰ ਗੋਲੀ! CBI ਮੁੜ ਮੰਗੇਗੀ ਰਿਮਾਂਡ
NEXT STORY