ਨੂਰਪੁਰਬੇਦੀ (ਭੰਡਾਰੀ) : ਬੀਤੇ ਦਿਨ ਕੁਵੈਤ ’ਚ ਟਰਾਲਾ ਪਲਟਣ ਕਾਰਨ ਬਲਾਕ ਨੂਰਪੁਰਬੇਦੀ ਦੇ ਪਿੰਡ ਗੁਰਸੇਮਾਜਰਾ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਗੁਰਸੇਮਾਜਰਾ ਦੇ ਸਾਬਕਾ ਸਰਪੰਚ ਦਰਬਾਰਾ ਸਿੰਘ ਬਾਰਾ ਨੇ ਦੱਸਿਆ ਕਿ ਪਿੰਡ ਦਾ ਨੌਜਵਾਨ ਗੁਰਮੁੱਖ ਸਿੰਘ (30) ਉਰਫ਼ ਰਾਨੂੰ ਪੁੱਤਰ ਭਜਨਾ ਜੋ ਕੁਵੈਤ ਵਿਖੇ ਡਰਾਇਵਰੀ ਕਰਦਾ ਸੀ।
ਇਹ ਵੀ ਪੜ੍ਹੋ : ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਪਰਤ ਰਹਿਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਵਿਅਕਤੀਆਂ ਦੀ ਮੌਤ
ਉਕਤ ਨੇ ਦੱਸਿਆ ਕਿ ਬੀਤੇ ਦਿਨ ਉਹ ਪਾਣੀ ਨਾਲ ਭਰਿਆ ਟਰਾਲਾ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਇਕ ਤਿੱਖੇ ਮੋੜ ’ਤੇ ਸੰਤੁਲਨ ਵਿਗੜਨ ਕਾਰਨ ਉਸ ਦਾ ਟਰਾਲਾ ਪਲਟ ਗਿਆ। ਇਸ ਹਾਦਸੇ ’ਚ ਗੁਰਮੁੱਖ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਨੰਨ੍ਹੀਆਂ ਬੱਚੀਆਂ ਛੱਡ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਨੇ ਫਿਰ ਕੀਤੀ ਸਖ਼ਤੀ, ਸਕੂਲਾਂ ਲਈ ਵੀ ਨਵੀਆਂ ਹਦਾਇਤਾਂ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
'ਸੁਖਨਾ ਝੀਲ' ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 'ਤੇ, ਦੂਜੀ ਵਾਰ ਖੋਲ੍ਹਣਾ ਪਿਆ ਫਲੱਡ ਗੇਟ
NEXT STORY