ਗੁਰਦਾਸਪੁਰ (ਹਰਮਨ)-ਜ਼ਿਲ੍ਹਾ ਖਜ਼ਾਨਾ ਅਫਸਰ ਗੁਰਦਾਸਪੁਰ ਜੋਗਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਪੰਜਾਬ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਪੰਜਾਬ ਸਰਕਾਰ ਦਾ ਹਰ ਪੈਨਸ਼ਨਰ/ਫੈਮਿਲੀ ਪੈਨਸ਼ਨਰ ਘਰ ਬੈਠ ਕੇ ਹੀ ਪੈਨਸ਼ਨ ਸੇਵਾ ਪੋਰਟਲ ਰਾਹੀਂ ਸਰਕਾਰ ਵੱਲੋਂ ਮਿਲ ਰਹੀ ਹਰ ਸਹੂਲਤ ਆਨਲਾਇਨ ਮਾਧਿਅਮ ਰਾਹੀਂ ਪ੍ਰਾਪਤ ਕਰ ਸਕਣਗੇ। ਜਦੋਂਕਿ ਪਹਿਲਾਂ ਅਜਿਹੇ ਕੰਮਾਂ ਲਈ ਪੈਨਸ਼ਨਰਾਂ ਨੂੰ ਬੈਂਕ ਜਾਂ ਜ਼ਿਲ੍ਹਾ ਖਜ਼ਾਨਾ ਦਫਤਰਾਂ ਵਿਚ ਆਉਣਾ ਪੈਂਦਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, 8 ਦਸੰਬਰ ਤੱਕ ਦੀ ਜਾਣੋ Weather Update
ਇਸ ਲਈ ਪੰਜਾਬ ਸਰਕਾਰ ਦੇ ਸਮੂਹਿਕ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੀ ਪੈਨਸ਼ਨ ਬੁੱਕ, ਆਧਾਰ ਕਾਰਡ, ਆਧਾਰ ਕਾਰਡ ਨਾਲ ਲਿੰਕਡ ਮੋਬਾਇਲ ਨੰਬਰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਪਠਾਨਕੋਟ ਅਧੀਨ ਆਉਂਦੇ ਖਜ਼ਾਨਾ ਦਫਤਰਾਂ (ਗੁਰਦਾਸਪੁਰ,ਬਟਾਲਾ,ਕਾਦੀਆਂ, ਡੇਰਾ ਬਾਬਾ ਨਾਨਕ, ਪਠਾਨਕੋਟ, ਜੁਗਿਆਲ ਅਤੇ ਨਰੋਟ ਜ਼ੈਮਲ ਸਿੰਘ ) ਨਾਲ ਸੰਪਰਕ ਕਰਨ ਤਾਂ ਜੋ ਪੈਨਸ਼ਨਰਾਂ ਦੀ ਈਕੇਵਾਈਸੀ ਦਾ ਕੰਮ ਮੁਕੰਮਲ ਕਰਕੇ ਉਨ੍ਹਾਂ ਨੂੰ ਪੈਨਸ਼ਨਰ ਸੇਵਾ ਪੋਰਟਲ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ 4 ਦਸੰਬਰ ਤੋਂ 6 ਦਸੰਬਰ ਤੱਕ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਪਠਾਨਕੋਟ ਦੇ ਹਰ ਖਜ਼ਾਨਾ ਦਫਤਰਾਂ ਵਿਚ ਸਪੈਸ਼ਲ ਕਾਊਂਟਰ ਲਗਾ ਕੇ ਇਸ ਕੰਮ ਨੂੰ ਮੁਕੰਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਤਰਨਤਾਰਨ: ਦੁਕਾਨਦਾਰ ਦੇ ਕਤਲ ਮਗਰੋਂ ਇਕ ਹੋਰ ਕਰਿਆਨਾ ਸਟੋਰ 'ਤੇ ਵਾਰਦਾਤ, ਦਹਿਸ਼ਤ 'ਚ ਇਲਾਕਾ ਵਾਸੀ
ਜੇਲ੍ਹ ਦੀ ਸੁਰੱਖਿਆ ਨੂੰ ਲੱਗੀ ਸੰਨ੍ਹ! ਕੈਦੀ ਤੋਂ ਮਿਲੇ 3 ਮੋਬਾਈਲ
NEXT STORY