ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਨਸ਼ੇ ਦਾ ਕਾਰੋਬਾਰ ਕਰ ਰਹੇ ਲੈਬ ਟੈਕਨੀਸ਼ੀਅਨ ਜਸਦੀਪ ਸਿੰਘ ਨੂੰ ਉਸਦੇ ਸਾਥੀ ਕਾਂਸਟੇਬਲ ਮੰਗਤ ਸਿੰਘ ਸਮੇਤ ਕਮਿਸ਼ਨਰੇਟ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਲੈਬ ਟੈਕਨੀਸ਼ੀਅਨ ਦੇ ਕਬਜ਼ੇ 'ਚੋਂ 149 ਗ੍ਰਾਮ ਅਫੀਮ ਅਤੇ 8400 ਰੁਪਏ, ਤਲਾਸ਼ੀ ਦੌਰਾਨ ਕਾਂਸਟੇਬਲ ਮੰਗਤ ਸਿੰਘ ਦੇ ਗੁਦਾ 'ਚੋਂ ਤੰਬਾਕੂ ਦੀ ਪੁੜੀ ਅਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ। ਥਾਣਾ ਇਸਲਾਮਾਬਾਦ ਦੀ ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਤਫਤੀਸ਼ ਲਈ ਪੁਲਸ ਰਿਮਾਂਡ 'ਤੇ ਲਿਆ ਗਿਆ ਅਤੇ ਪੁੱਛਗਿੱਛ ਕਰਨ ਤੋਂ ਬਾਅਦ ਦਰਜ ਕੀਤੇ ਗਏ ਮਾਮਲੇ 'ਚ 7 ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚ ਅਵਤਾਰ ਸਿੰਘ, ਗੁਰਜੀਤ ਸਿੰਘ, ਲਵਪ੍ਰੀਤ ਸਿੰਘ, ਗੁਰਮੀਤ ਸਿੰਘ, ਸਾਜਨ ਕਲਿਆਣ ਉਰਫ਼ ਲੱਡੀ ਡੱਡੂ ਅਤੇ ਅਭਿਸ਼ੇਕ ਭੱਟੀ ਸ਼ਾਮਲ ਹਨ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਬਣਾਇਆ ਜਾ ਰਿਹੈ ਠੱਗੀ ਦਾ ਸ਼ਿਕਾਰ, SGPC ਵਲੋਂ ਖ਼ਾਸ ਅਪੀਲ
ਪੁੱਛਗਿੱਛ ਦੌਰਾਨ ਕੀਤੇ ਖੁਲਾਸੇ
ਗ੍ਰਿਫ਼ਤਾਰ ਕੀਤੇ ਗਏ ਲੈਬ ਟੈਕਨੀਸ਼ੀਅਨ ਅਤੇ ਕਾਂਸਟੇਬਲ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਏ, ਜਿਸ 'ਚ ਖੁਲਾਸਾ ਹੋਇਆ ਕਿ ਕੇਂਦਰੀ ਜੇਲ੍ਹ 'ਚ ਲੰਮੇ ਸਮੇਂ ਤੋਂ ਸਮੱਗਲਿੰਗ ਦਾ ਧੰਦਾ ਕਰ ਰਿਹਾ ਲੈਬ ਟੈਕਨੀਸ਼ੀਅਨ ਹਰ ਡਿਲਿਵਰੀ ਤੋਂ 5 ਹਜ਼ਾਰ ਰੁਪਏ ਲੈ ਰਿਹਾ ਸੀ, ਜਿਸ ਨੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਨੁਰਾਗ ਆਜ਼ਾਦ ਦੇ ਜਾਅਲੀ ਦਸਤਖਤ ਕਰਕੇ ਆਪਣਾ ਸ਼ਨਾਖਤੀ ਕਾਰਡ ਬਣਾ ਕੇ ਰੱਖਿਆ ਹੋਇਆ ਸੀ, ਜਿਸ ਨੂੰ ਪੁਲਸ ਨੇ ਤਲਾਸ਼ੀ ਦੌਰਾਨ ਬਰਾਮਦ ਕਰ ਲਿਆ। ਇਸ ਤੋਂ ਇਲਾਵਾ ਲੈਬ ਟੈਕਨੀਸ਼ੀਅਨ ਜਸਦੀਪ ਸਿੰਘ ਅਤੇ ਕਾਂਸਟੇਬਲ ਮੰਗਤ ਸਿੰਘ ਤੋਂ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਇਹ ਵੀ ਹੋਇਆ ਹੈ ਕਿ ਅਤੇ ਪਤਾ ਲੱਗਾ ਕਿ ਸਾਜਨ ਕਲਿਆਣ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਜਿਸ ਨੂੰ ਅੰਮ੍ਰਿਤਸਰ ਤੋਂ ਬਠਿੰਡਾ ਜੇਲ੍ਹ 'ਚ ਤਬਦੀਲ ਕਰਨ ਤੋਂ ਬਾਅਦ ਇਹ ਸਾਰਾ ਨੈੱਟਵਰਕ ਅਭਿਸ਼ੇਕ ਭੱਟੀ ਚਲਾ ਰਿਹਾ ਸੀ ਜੋ ਕਿ ਸਾਰੇ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੇ ਲੈਣ-ਦੇਣ ਅਤੇ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਵਿੱਚ ਸ਼ਾਮਲ ਸੀ। ਪੁਲਸ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਨਾਬਾਲਗ ਕੁੜੀ ਨੂੰ ਜ਼ਰੂਰੀ ਗੱਲ ਕਰਨ ਬਹਾਨੇ ਕੀਤਾ ਅਗਵਾ, ਬਾਅਦ 'ਚ ਉਹ ਹੋਇਆ, ਜੋ ਸੋਚਿਆ ਵੀ ਨਾ ਸੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਦਾ ਬੂਥ ਲਾਉਣ ਦੀ ਰੰਜਿਸ਼ ’ਚ ਕੱਖਾਂਵਾਲੀ ਵਿਖੇ ਇਕ ਵਿਅਕਤੀ ਦਾ ਕਤਲ, ਭਰਾ ਜ਼ਖ਼ਮੀ
NEXT STORY