ਸੁਨਾਮ (ਬਾਂਸਲ) : ਪੰਜਾਬ ਵਿਚ ਆਏ ਦਿਨ ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਅਤੇ ਮਜ਼ਦੂਰਾਂ ਦੇ ਖੁਦਕਸ਼ੀਆ ਕਰਨ ਦੀਆ ਖਬਰਾਂ ਪ੍ਰਕਾਸ਼ਿਤ ਹੋ ਰਹੀਆਂ ਹਨ। ਇਸੇ ਤਰ੍ਹਾਂ ਅੱਜ ਹਲਕਾ ਦਿੜ੍ਹਬਾ ਦੇ ਅਧੀਨ ਪੈਂਦੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇਕ ਮਜ਼ਦੂਰ ਕੁਲਵੰਤ ਸਿੰਘ ਪੁੱਤਰ ਨਰੰਗ ਸਿੰਘ ਨੇ ਕਰਜ਼ੇ ਤੋਂ ਤੰਗ ਆ ਕਿ ਖੁਦਕੁਸ਼ੀ ਕਰ ਲਈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਕੁਲਵੰਤ ਸਿੰਘ ਦੇ ਸਿਰ ਨਿੱਜੀ ਕੰਪਨੀਆਂ ਦਾ ਕਰਜ਼ਾ ਸੀ ਜਿਸ ਤੋਂ ਪ੍ਰੇਸ਼ਾਨ ਰਹਿੰਦਾ ਸੀ, ਘਰ ਵਿਚ ਆਰਥਿਕ ਤੰਗੀ ਦਾ ਮਹੌਲ ਸੀ। ਐਤਵਾਰ ਸਵੇਰੇ ਉਸ ਨੇ ਘਰੋਂ ਬਾਹਰ ਜਾ ਕੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਵਿਖੇ ਭੇਜ ਦਿੱਤੀ ਗਈ ਹੈ।
ਥਾਣੇਦਾਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਂਜਲੀ/ਰੋਹੀ ਸਿੰਘ ਗੋਬਿੰਦਗੜ੍ਹ ਨੇ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਜ਼ਦੂਰ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ। ਮ੍ਰਿਤਕ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਜੀਵਨ ਬਤੀਤ ਕਰਨ ਲਈ ਦਸ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮ੍ਰਿਤਕ ਦਾ ਕਰਜ਼ਾ ਮੁਆਫ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਸਰਕਾਰ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਵਿਧਾਇਕ ਗੋਲਡੀ ਦੇ ਘਰ-ਘਰ ਜਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
NEXT STORY