ਪਟਿਆਲਾ (ਕੰਬੋਜ) - ਪਟਿਆਲਾ ਦੇ ਸੋਲਰ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸਾ ਆਲਟੋ ਕਾਰ ਅਤੇ ਸਾਈਕਲ ਸਵਾਰ ਵਿਚਾਲੇ ਹੋਇਆ। ਇਸ ਹਾਦਸੇ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਵਿਚ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ।
ਇਸ ਮੌਕੇ ਪੁਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਤਕਰੀਬਨ 8 ਵਜੇ ਇਹ ਹਾਦਸਾ ਵਾਪਰਿਆ ਸੀ। ਜਿਸ ਵਿੱਚ ਇਕ ਮੇਨ ਪਿੰਡ ਦੇ ਰਹਿਣ ਵਾਲੇ ਦਿਹਾੜੀਦਾਰ ਮਜ਼ਦੂਰ ਦੀ ਮੌਕੇ 'ਤੇ ਮੌਤ ਹੋ ਗਈ। ਵਿਅਕਤੀ ਸਾਈਕਲ 'ਤੇ ਸਵਾਰ ਹੋ ਕੇ ਰੋਜ਼ਾਨਾ ਦੀ ਤਰ੍ਹਾਂ ਪਟਿਆਲਾ ਕੰਮ ਕਰਨ ਲਈ ਜਾ ਰਿਹਾ ਸੀ। ਵਿਅਕਤੀ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਹਰਿਆਣਾ ਨੰਬਰ ਐਲਟੋ ਗੱਡੀ ਦਾ ਕਾਰ ਚਾਲਕ ਉਹ ਬਿਲਕੁਲ ਠੀਕ ਹੈ, ਉਸ ਦੇ ਮਾਮੂਲੀ ਸੱਟਾਂ ਲੱਗੀਆਂ ਸਨ। ਉਸ ਵਿਅਕਤੀ ਦੀ ਪਹਿਚਾਨ ਖੇੜਾ ਜੱਟਾ ਪਿੰਡ ਪਟਿਆਲਾ ਵਜੋਂ ਹੋਈ ਹੈ।
ਜਲੰਧਰ ਜ਼ਿਲ੍ਹੇ ਦੀ ਸ਼ਾਨਦਾਰ ਪ੍ਰਾਪਤੀ : ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਦੇਣ ’ਚ ਸੂਬੇ ’ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ
NEXT STORY