ਚੰਡੀਗੜ੍ਹ/ਹੁਸ਼ਿਆਰਪੁਰ (ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀ. ਸੀ. ਐੱਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦਫ਼ਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ ਕਮਿਸ਼ਨਰ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਨੇ ਹਰਪ੍ਰੀਤ ਸਿੰਘ ਵੱਲੋਂ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਉਸ ਦੀ ਜ਼ਮਾਨਤ ਸਬੰਧੀ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਸੀ। ਹੁਸ਼ਿਆਰਪੁਰ ਅਦਾਲਤ ਨੇ ਅਗਲੇਰੀ ਜਾਂਚ ਲਈ ਅੱਜ ਵਿਜੀਲੈਂਸ ਬਿਊਰੋ ਨੂੰ ਇਕ ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋ ਰਹੀ ਗੜੇਮਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
ਇਹ ਖ਼ੁਲਾਸਾ ਕਰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਹੁਸ਼ਿਆਰਪੁਰ ਦੇ ਕਸ਼ਮੀਰੀ ਬਾਜ਼ਾਰ ਵਿੱਚ ਇਕ ਦੁਕਾਨਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਸੀ ਕਿ ਉਸ ਦੀ ਇਕ ਗਹਿਣਿਆਂ ਦੀ ਦੁਕਾਨ ਹੈ, ਜਿਸ ਦੀ ਉਸ ਨੇ ਹਾਲ ਹੀ ਵਿੱਚ ਮੁਰੰਮਤ ਕਰਵਾਈ ਸੀ। ਬਾਅਦ ਵਿੱਚ ਉਸ ਨੂੰ ਸਹਾਇਕ ਕਿਰਤ ਕਮਿਸ਼ਨਰ, ਹੁਸ਼ਿਆਰਪੁਰ ਦੇ ਦਫ਼ਤਰ ਤੋਂ ਇਕ ਨੋਟਿਸ ਮਿਲਿਆ। ਜਦੋਂ ਉਹ ਸਬੰਧਤ ਦਫ਼ਤਰ ਗਿਆ ਤਾਂ ਉੱਥੇ ਮੌਜੂਦ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੇ ਉਸ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਉਸ ਨੂੰ ਭਾਰੀ ਜੁਰਮਾਨਾ ਭਰਨਾ ਪਵੇਗਾ ਪਰ ਉਹ ਆਪਣੇ ਉੱਚ ਅਧਿਕਾਰੀ ਹਰਪ੍ਰੀਤ ਸਿੰਘ, ਸਹਾਇਕ ਕਿਰਤ ਕਮਿਸ਼ਨਰ ਨਾਲ ਇਸ ਬਾਰੇ ਗੱਲਬਾਤ ਕਰਕੇ ਮਾਮਲੇ ਨੂੰ ਰਫ਼ਾ-ਦਫ਼ਾ ਕਰਵਾਉਣ ਵਿੱਚ ਮਦਦ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ 'ਚ ਰੂਹ ਕੰਬਾਊ ਘਟਨਾ, ਜਨਰੇਟਰ 'ਚ ਵਾਲ ਫਸਣ ਕਾਰਨ ਔਰਤ ਦੀ ਦਰਦਨਾਕ ਮੌਤ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਅਲਕਾ ਸ਼ਰਮਾ ਉਸ ਤੋਂ ਨੋਟਿਸ ਫੜਕੇ ਹਰਪ੍ਰੀਤ ਸਿੰਘ ਦੇ ਦਫ਼ਤਰ ਵਿੱਚ ਚਲੀ ਗਈ। ਥੋੜ੍ਹੀ ਦੇਰ ਬਾਅਦ, ਉਸਨੇ ਸ਼ਿਕਾਇਤਕਰਤਾ ਨੂੰ ਵੀ ਦਫ਼ਤਰ ਵਿੱਚ ਬੁਲਾ ਲਿਆ, ਜਿੱਥੇ ਹਰਪ੍ਰੀਤ ਸਿੰਘ, ਪੀਸੀਐਸ ਨੇ ਨੋਟਿਸ ਖਾਰਜ ਕਰਨ ਦੇ ਬਦਲੇ 30,000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਮੌਕੇ 'ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਨੂੰ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕਰ ਦਿੱਤਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਲਕਾ ਸ਼ਰਮਾ, ਕੰਪਿਊਟਰ ਆਪਰੇਟਰ, ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ ਪਰ ਹਰਪ੍ਰੀਤ ਸਿੰਘ, ਪੀ. ਸੀ. ਐੱਸ. , ਦਫ਼ਤਰ ਛੱਡ ਕੇ ਬਚ ਨਿਕਲਿਆ।
ਇਹ ਵੀ ਪੜ੍ਹੋ : Birthday ਪਾਰਟੀ ਤੋਂ ਪਰਤਦੇ 2 ਦੋਸਤਾਂ ਨਾਲ ਰੂਹ ਕੰਬਾਊ ਹਾਦਸਾ, ਸਿਰ ਤੋਂ ਲੰਘੀਆਂ ਗੱਡੀਆਂ, ਦੋਹਾਂ ਦੀ ਮੌਤ
ਇਸ ਸਬੰਧ ਵਿੱਚ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਥਾਣੇ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਹੁਸ਼ਿਆਰਪੁਰ ਦੇ ਸਹਾਇਕ ਲੇਬਰ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ ਫੜਨ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਦੀਆਂ ਰਹੀਆਂ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੂਜੀ ਮੁਲਜ਼ਮ ਅਲਕਾ ਸ਼ਰਮਾ ਅਜੇ ਵੀ ਜੇਲ੍ਹ ਵਿੱਚ ਹੈ ਕਿਉਂਕਿ ਅਦਾਲਤ ਨੇ ਉਸ ਨੂੰ ਜ਼ਮਾਨਤ ਨਹੀਂ ਦਿੱਤੀ। ਇਸ ਮੁਕੱਦਮੇ ਦੀ ਅਗਲੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਇਸ ਉਮਰ ਦੇ ਲੋਕਾਂ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੈਰ ਕਾਨੂੰਨੀ ਪਿਸਤੌਲ ਅਤੇ 5 ਕਾਰਤੂਸਾਂ ਸਣੇ 2 ਗ੍ਰਿਫ਼ਤਾਰ
NEXT STORY