ਜਲਾਲਾਬਾਦ (ਟੀਨੂੰ, ਸੁਮਿਤ) : ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਨਵੇਂ ਬਿਜਲੀ ਘਰ ਦੇ ਸਾਹਮਣੇ ਬੀਤੀ ਰਾਤ ਇੱਕ ਅਣਪਛਾਤੇ ਵਾਹਨ ਨੇ ਸਾਈਕਲ 'ਤੇ ਜਾ ਰਹੇ ਪਰਵਾਸੀ ਮਜ਼ਦੂਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਸੜਕ ਹਾਦਸੇ ’ਚ ਗੋਪਾਲ ਪੁੱਤਰ ਰਾਮੂ ਨਿਵਾਸੀ ਲੱਲਾ ਬਸਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਦੇਪੁਰ ਬਿਹਾਰ ਦਾ ਰਹਿਣ ਵਾਲਾ ਪਰਵਾਸੀ ਮਜ਼ਦੂਰ ਗੋਪਾਲ ਬੀਤੇ ਕਾਫ਼ੀ ਲੰਬੇ ਸਮੇਂ ਤੋਂ ਲੱਲਾ ਬਸਤੀ ਵਿੱਚ ਰਹਿ ਰਿਹਾ ਸੀ ਅਤੇ ਰੰਗ-ਰੋਗਨ ਦਾ ਕੰਮ ਕਰਦਾ ਸੀ।
ਲੰਘੀ ਰਾਤ ਨੂੰ ਗੋਪਾਲ ਸਾਇਕਲ 'ਤੇ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਕਿ ਨਵੇਂ ਬਿਜਲੀ ਘਰ ਦੇ ਨੇੜੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਦੇ ਮਾਰੀ। ਇਸ ਕਾਰਨ ਗੋਪਾਲ ਸੜਕ 'ਤੇ ਜਾ ਡਿੱਗਿਆ ਅਤੇ ਮੌਕੇ 'ਤੇ ਹੀ ਉਸਦੀ ਮੌਤ ਹੋ ਗਈ। ਰਾਹਗੀਰਾਂ ਵੱਲੋਂ ਥਾਣਾ ਸਿਟੀ ਪੁਲਸ ਨੂੰ ਸੂਚਿਤ ਕਰਨ ਤੇ ਪੁਲਸ ਨੇ ਮੌਕੇ 'ਤੇ ਜਾ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ’ਚ ਪੋਸਟ ਮਾਰਟਮ ਲਈ ਭੇਜ ਦਿੱਤਾ। ਪੁਲਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਲਈ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਥਾਣਾ ਸਿਟੀ ਪੁਲਸ ਨੇ ਇਸ ਮਾਮਲੇ ’ਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਪ੍ਰੀਖਿਆਵਾਂ ਵਿਚ ਬੈਠਣ ਵਾਲੇ ਵਿਦਿਆਰਥੀਆਂ ਲਈ ਖ਼ਤਰੇ ਦੀ ਘੰਟੀ, ਇਹ ਨਿੱਕੀ ਜਿਹੀ ਗ਼ਲਤੀ ਪੈ ਸਕਦੀ ਹੈ ਭਾਰੀ
NEXT STORY