ਕਪੂਰਥਲਾ (ਗੁਰਪ੍ਰੀਤ)- ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਡੇਰਾ ਸੈਦਾਂ ਦੇ ਰਹਿਣ ਵਾਲੇ 46 ਸਾਲਾ ਮਜ਼ਦੂਰ ਬਖ਼ਸ਼ੀਸ਼ ਸਿੰਘ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਆਪਣੇ ਪਰਿਵਾਰ ਦਾ ਗੁਜ਼ਾਰਾ ਮਿਹਨਤ-ਮਜ਼ਦੂਰੀ ਕਰਕੇ ਕਰਦਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਬਖ਼ਸ਼ੀਸ਼ ਸਿੰਘ ਰੋਜ਼ਾਨਾ ਦੀ ਤਰ੍ਹਾਂ ਦਿਹਾੜੀ ਕਰਨ ਲਈ ਸੁਲਤਾਨਪੁਰ ਰੂਰਲ ਇਲਾਕੇ 'ਚ ਗਿਆ ਸੀ। ਉੱਥੇ ਉਸ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੇ ਪਰਿਵਾਰ ਨੂੰ ਸੂਚਿਤ ਕੀਤਾ ਕਿ ਉਸ ਦੀ ਅਚਾਨਕ ਮੌਤ ਹੋ ਗਈ ਹੈ ਅਤੇ ਸੰਭਾਵਨਾ ਜਤਾਈ ਕਿ ਸ਼ਾਇਦ ਉਸ ਨੂੰ ਦਿਲ ਦਾ ਦੌਰਾ ਪਿਆ ਹੋਵੇ।

ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪਰਿਵਾਰ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਦੌਰਾਨ ਰੀਤੀ-ਰਿਵਾਜਾਂ ਅਨੁਸਾਰ ਮ੍ਰਿਤਕ ਦੇਹ ਨੂੰ ਆਖਰੀ ਇਸ਼ਨਾਨ ਕਰਵਾ ਰਿਹਾ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਸ ਸਮੇਂ ਬਖ਼ਸ਼ੀਸ਼ ਸਿੰਘ ਦੇ ਸਿਰ 'ਤੇ ਇਕ ਜ਼ਖ਼ਮ ਨਜ਼ਰ ਆਇਆ, ਜਿਸ ਕਾਰਨ ਉਨ੍ਹਾਂ ਨੂੰ ਮੌਤ 'ਤੇ ਸ਼ੱਕ ਪੈਦਾ ਹੋਇਆ ਅਤੇ ਉਨ੍ਹਾਂ ਨੇ ਕਤਲ ਦੀ ਸੰਭਾਵਨਾ ਜਤਾਉਂਦੇ ਹੋਏ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ। ਪੁਲਸ ਵੱਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ ਆਉਣਗੇ ਨਤੀਜੇ
ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਜਿਸ ਠੇਕੇਦਾਰ ਕੋਲ ਬਖ਼ਸ਼ੀਸ਼ ਸਿੰਘ ਮਜ਼ਦੂਰੀ ਕਰਦਾ ਸੀ, ਉਸ ਦਾ ਫੋਨ ਘਟਨਾ ਵਾਲੇ ਦਿਨ ਤੋਂ ਹੀ ਬੰਦ ਆ ਰਿਹਾ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਤੱਥ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਜਾਵੇ ਅਤੇ ਜੇਕਰ ਜਾਂਚ ਦੌਰਾਨ ਕਿਸੇ ਵੀ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਅਤੇ ਪੁਲਸ ਜਾਂਚ ਤੋਂ ਬਾਅਦ ਹੀ ਹੋ ਸਕੇਗਾ।

ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬੀ ਨੌਜਵਾਨਾਂ ਦੇ ਹਮਲੇ ’ਚ ਨੌਜਵਾਨ ਜ਼ਖਮੀ
NEXT STORY