ਲੁਧਿਆਣਾ (ਨਰਿੰਦਰ) : ਪੰਜਾਬ 'ਚ ਕਰਫਿਊ ਲਗਾਤਾਰ ਜਾਰੀ ਹੈ ਅਤੇ ਦੇਸ਼ ਭਰ ਦੇ 'ਚ ਲਾਕ ਡਾਊਨ ਲੱਗਾ ਹੋਇਆ ਹੈ, ਜਿਸ ਕਰਕੇ ਲੁਧਿਆਣਾ 'ਚ ਵੱਡੀ ਗਿਣਤੀ 'ਚ ਰਹਿਣ ਵਾਲੇ ਪਰਵਾਸੀ ਮਜ਼ਦੂਰ ਹੁਣ ਆਪਣੇ ਘਰ ਪਰਤਣਾ ਚਾਹੁੰਦੇ ਹਨ। ਦੇਰ ਰਾਤ ਵੱਡੀ ਗਿਣਤੀ 'ਚ ਪਰਵਾਸੀ ਮਜ਼ਦੂਰ ਲੁਧਿਆਣਾ ਤੋਂ ਪੈਦਲ ਸਾਈਕਲਾਂ ਅਤੇ ਮੋਟਰਸਾਈਕਲਾਂ 'ਤੇ ਆਪਣੇ ਪਰਿਵਾਰਾਂ ਸਣੇ ਨਿਕਲ ਗਏ। ਮਜ਼ਦੂਰਾਂ ਨੇ ਕਿਹਾ ਕਿ ਉਹ 20 ਤਰੀਕ ਤੱਕ ਦੀ ਉਡੀਕ ਕਰ ਰਹੇ ਸਨ ਪਰ ਸਰਕਾਰ ਵੱਲੋਂ ਕੋਈ ਰਿਆਇਤ ਨਾ ਦੇਣ ਮਗਰੋਂ ਉਨ੍ਹਾਂ ਨੇ ਘਰ ਪਰਤਣ ਦਾ ਫੈਸਲਾ ਲਿਆ ਹੈ।
ਗੱਲਬਾਤ ਦੌਰਾਨ ਇਨ੍ਹਾਂ ਪਰਵਾਸੀਆਂ ਨੇ ਦੱਸਿਆ ਕਿ ਹੁਣ ਉਨ੍ਹਾਂ ਦਾ ਸਬਰ ਟੁੱਟ ਚੁੱਕਾ ਹੈ, ਉਹ ਹੋਰ ਦੇਰ ਆਪਣੇ ਘਰਾਂ ਤੋਂ ਦੂਰ ਨਹੀਂ ਰਹਿਣਾ ਚਾਹੁੰਦੇ, ਲੁਧਿਆਣਾ 'ਚ ਰਹਿੰਦਿਆਂ ਆਪਣੀਆਂ ਮੁਸ਼ਕਲਾਂ ਬਾਰੇ ਵੀ ਇਨ੍ਹਾਂ ਪਰਵਾਸੀਆਂ ਨੇ ਗੱਲਬਾਤ ਕੀਤੀ। ਦੱਸ ਦੇਈਏ ਕਿ ਪੰਜਾਬ 'ਚ ਇਸ ਸਮੇਂ ਕਣਕ ਦੀ ਵਾਢੀ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਝੋਨੇ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ 'ਚ ਪਰਵਾਸੀਆਂ ਦੇ ਪਲਾਇਨ ਕਰਨ ਨਾਲ ਪਹਿਲਾਂ ਹੀ ਲੇਬਰ ਦੀ ਕਮੀ ਨਾਲ ਜੂਝ ਰਹੇ ਕਿਸਾਨ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ, ਇਹ ਕਹਿਣਾ ਗਲਤ ਨਹੀਂ ਹੋਵੇਗਾ।
ਕੋਰੋਨਾ ਸੰਕਟ ਦੌਰਾਨ ਕੇਂਦਰ ਸਰਕਾਰ ਨੇ ਬਿਜਲੀ ਐਕਟ 'ਚ ਸੋਧ ਦੀ ਤਜਵੀਜ਼ ਕੀਤੀ ਪੇਸ਼
NEXT STORY