ਤਲਵੰਡੀ ਸਾਬੋ (ਮਨੀਸ਼) : ਇੱਥੇ ਬੁੱਧਵਾਰ ਸਵੇਰੇ ਪਿੰਡ ਰਾਮਾ ਦੇ ਖੇਤਾਂ 'ਚ ਇਕ ਮਜ਼ਦੂਰ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪੁੱਜੀ ਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਪਹਿਲਾਂ ਤਾਂ ਇਹ ਦੱਸਿਆ ਜਾ ਰਿਹਾ ਸੀ ਕਿ ਮ੍ਰਿਤਕ ਨੇ ਖੁਦਕੁਸ਼ੀ ਕੀਤੀ ਹੈ ਕਿਉਂਕਿ ਜਦੋਂ ਇਸ ਬਾਰੇ ਪੁਲਸ ਨੇ ਮ੍ਰਿਤਕ ਦੀ ਪਤਨੀ ਤੋਂ ਪੁੱਛ-ਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਾਰਨ ਉਸ ਦੀ ਮੌਤ ਹੋਈ ਹੈ, ਜਦੋਂ ਕਿ ਉਸ ਦੇ ਪਰਿਵਾਰਕ ਮੈਂਬਰ ਇਸ ਗੱਲ ਨਾਲ ਸਹਿਮਤ ਨਹੀਂ ਹੈ। ਮ੍ਰਿਤਕ ਦੇ ਭਰਾ ਨੇ ਆਪਣੇ ਬਿਆਨਾਂ 'ਚ ਦੱਸਿਆ ਹੈ ਕਿ ਉਸ ਦੇ ਭਰਾ ਨੇ ਖੁਦਕੁਸ਼ੀ ਨਹੀਂ ਕੀਤੀ, ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ ਅਤੇ ਮ੍ਰਿਤਕ ਦੀ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਸੱਚ ਦਾ ਪਤਾ ਲੱਗ ਸਕੇਗਾ।
ਅੰਮ੍ਰਿਤਸਰ ਤੋਂ ਯੂ. ਕੇ. ਦੀ ਸਿੱਧੀ ਫਲਾਈਟ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਕਰੇਗੀ ਇਹ ਪਹਿਲ! (ਤਸਵੀਰਾਂ)
NEXT STORY