ਪਟਿਆਲਾ (ਵਿਪਨ) : ਗੋਬਿੰਦਗੜ ਨੇੜਲੇ ਪਿੰਡ ਅੰਬੇਮਾਜਰਾ 'ਚ ਸਥਿਤ 'ਸੂਰੀਆ ਫਰਨੇਸ ਇਕਾਈ' ਦੀ ਭੱਠੀ 'ਚ ਧਮਾਕਾ ਹੋ ਜਾਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦੋਂ ਕਿ 8 ਮਜ਼ਦਰੂ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸ਼ਾਮ ਦੇ ਸਾਢੇ 6 ਵਜੇ ਇਕਾਈ 'ਚ ਉਸ ਸਮੇਂ ਧਮਾਕਾ ਹੋ ਗਿਆ, ਜਦੋਂ ਭੱਠੀ 'ਤੇ ਲੋਹਾ ਪਿਘਲਾਉਣ ਦਾ ਕੰਮ ਚੱਲ ਰਿਹਾ ਸੀ। ਅਚਾਨਕ ਭੱਠੀ 'ਚ ਜ਼ੋਰਦਾਰ ਧਮਾਕਾ ਹੋਇਆ ਅਤੇ ਪਿਘਲਿਆ ਹੋਇਆ ਲੋਹਾ ਭੱਠੀ 'ਤੇ ਕੰਮ ਕਰ ਰਹੇ ਮਜ਼ਦੂਰਾਂ 'ਤੇ ਪੈ ਗਿਆ, ਜਿਸ ਕਾਰਨ ਇਕ ਮਜ਼ਦੂਰ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 8 ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀ ਹੋਏ ਮਜ਼ਦੂਰਾਂ ਨੂੰ ਦੋ ਵੱਖ-ਵੱਖ ਨਿਜੀ ਹਸਪਤਾਲਾਂ 'ਚ ਦਾਖਲ ਕਰਾਇਆ ਗਿਆ।
ਇਸ ਦੌਰਾਨ ਇਲਾਜ ਅਧੀਨ ਮਜ਼ਦੂਰਾਂ ਨੇ ਦੱਸਿਆ ਕਿ ਭੱਠੀ 'ਚ ਉਹ ਮਾਲ ਪਾ ਰਹੇ ਸਨ ਤਾਂ ਅਚਾਨਕ ਹੀ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਦਾ ਕਿਸੇ ਨੂੰ ਪਤਾ ਹੀ ਨਹੀਂ ਲੱਗਿਆ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਾਰਵਾਈ ਕਰਦੇ ਹੋਏ ਫਰਨੇਸ਼ ਮਾਲਕਾਂ ਖਿਲਾਫ ਅਣਗਹਿਲੀ ਵਰਤਣ ਸਬੰਧੀ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਸ ਦੇ ਮੁਲਾਜ਼ਮ ਨੇ ਨੂੰਹ ਨਾਲ ਮਿਟਾਈ ਹਵਸ, ਪੀੜਤਾ ਵਲੋਂ ਧਮਕੀ (ਵੀਡੀਓ)
NEXT STORY