ਦੋਰਾਹਾ : ਦੋਰਾਹਾ 'ਚ ਇਕ ਮਕਾਨ ਦੀ ਛੱਤ ਡਿਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਮਜ਼ਦੂਰ 3 ਬੱਚਿਆਂ ਦਾ ਪਿਤਾ ਸੀ ਅਤੇ ਇਕ ਫੈਕਟਰੀ 'ਚ ਕੰਮ ਕਰਕੇ ਘਰ ਦਾ ਗੁਜ਼ਾਰਾ ਕਰਦਾ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਸਾਰਾ ਪਰਿਵਾਰ ਸੌਂ ਰਿਹਾ ਸੀ ਤਾਂ ਹਜੂਰ ਸ਼ਰਨ (50) ਦੂਜੇ ਕਮਰੇ 'ਚ ਸੌਣ ਲਈ ਚਲਾ ਗਿਆ, ਜਿਸ ਦੀ ਛੱਤ ਰਾਤ ਨੂੰ ਡਿਗ ਗਈ, ਜਿਸ ਕਾਰਨ ਮਲਬੇ ਹੇਠਾਂ ਦੱਬ ਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ 2 ਬੇਟੀਆਂ ਅਤੇ ਇਕ ਬੇਟਾ ਛੱਡ ਗਿਆ ਹੈ। ਪਰਿਵਾਰ ਦਾ ਪਾਲਣ ਕਰਨ ਵਾਲਾ ਉਹ ਇਕੱਲਾ ਹੀ ਸੀ। ਇਸ ਸਬੰਧੀ ਜਦੋਂ ਕੌਂਸਲਰ ਹਰਨੇਕ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਬਹੁਤ ਦੁਖਦਾਈ ਘਟਨਾ ਹੈ ਅਤੇ ਇਸ ਦਾ ਕਾਰਨ ਪਿਛਲੇ ਦਿਨੀਂ ਹੋਈ ਬਰਸਾਤ ਨੂੰ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਛੱਤ ਕਮਜ਼ੋਰ ਹੋ ਕੇ ਡਿਗ ਗਈ। ਫਿਲਹਾਲ ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ।
ਕਿਸਾਨਾਂ ਦੀ ਸਰਕਾਰ ਨੂੰ ਚਿਤਾਵਨੀ, ਸਾੜ ਕੇ ਰਹਾਂਗੇ ਪਰਾਲੀ
NEXT STORY