ਅੰਮ੍ਰਿਤਸਰ (ਬਾਠ) - ਇਸਤਰੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼ਹਿਰ 'ਚ ਧਾਰਮਿਕ ਤੇ ਸਮਾਜਿਕ ਸਮਾਗਮ ਕਰਵਾਏ ਜਾਣਗੇ। ਇਸਤਰੀ ਅਕਾਲੀ ਦੀ ਸ਼ਹਿਰੀ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਸਬੰਧੀ ਇਸਤਰੀ ਵਿੰਗ ਦੇ ਨਵੇਂ ਬਣਾਏ ਗਏ ਅਹੁਦੇਦਾਰਾਂ ਦੀ ਪਲੇਠੀ ਮੀਟਿੰਗ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਬੁਲਾਈ ਸੀ, ਜਿਸ ਵਿਚ ਜ਼ਿਲੇ ਦੇ ਸਮੂਹ ਅਹੁਦੇਦਾਰਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਸਨ ਕਿ ਇਸਤਰੀ ਅਕਾਲੀ ਦਲ ਨੂੰ ਰਾਜਨੀਤਕ ਕੰਮਾਂ ਦੇ ਨਾਲ-ਨਾਲ ਸਮਾਜਿਕ ਕੰਮਾਂ ਵਿਚ ਵੀ ਵੱਧ ਤੋਂ ਵੱਧ ਰੁਚੀ ਦਿਖਾਉਣੀ ਚਾਹੀਦੀ ਹੈ।
ਇਸ ਸੰਦਰਭ ਵਿਚ ਸਥਾਨਕ ਇਸਤਰੀ ਅਕਾਲੀ ਦਲ ਵੱਲੋਂ ਔਰਤਾਂ ਨੂੰ ਵਿਆਹ-ਸ਼ਾਦੀਆਂ 'ਚ ਘੱਟ ਖਰਚਾ ਕਰਨ ਤੇ ਗਰੀਬ ਲੜਕੀਆਂ ਦੇ ਵਿਆਹ ਕਰਵਾਉਣ ਤੋਂ ਇਲਾਵਾ ਸਵ. ਬੀਬੀ ਸੁਰਿੰਦਰ ਕੌਰ ਬਾਦਲ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲਾਈ ਗਈ ਲੰਗਰ ਪ੍ਰਥਾ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ ਅਤੇ ਇਸ ਹਲਕੇ ਵਿਚ ਬੀਬੀਆਂ ਲੰਗਰ ਸੇਵਾ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣਗੀਆਂ। ਇਸ ਸਬੰਧੀ ਸਥਾਨਕ ਇਸਤਰੀ ਅਕਾਲੀ ਦਲ ਵੱਲੋਂ ਵਰਕਰਾਂ ਨਾਲ ਜਲਦ ਹੀ ਮੀਟਿੰਗਾਂ ਦਾ ਸਿਲਸਿਲਾ ਚਲਾਇਆ ਜਾ ਰਿਹਾ ਹੈ।
ਮੁਕਤਸਰ : ਨਾਬਾਲਗ ਗੁਆਂਢੀ ਨੇ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ (ਵੀਡੀਓ)
NEXT STORY