ਜਲੰਧਰ (ਚਾਵਲਾ) - ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਨਵਾਂ ਰੂਪ ਦਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਨੂੰ ਪ੍ਰਧਾਨ ਥਾਪਿਆ ਹੈ। ਦਲ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਰੀ ਹੋਈ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਬਾਅਦ ਦਿੱਲੀ ਇਕਾਈ ਦਾ ਪੁਨਰਗਠਨ ਕੀਤਾ ਗਿਆ।
ਸੂਚੀ ਅਨੁਸਾਰ ਲੰਬੇ ਸਮੇਂ ਤੋਂ ਧਰਮ ਪ੍ਰਚਾਰ ਦੇ ਖੇਤਰ 'ਚ ਕਾਰਜ ਕਰ ਰਹੀਆਂ ਬੀਬੀਆਂ ਪ੍ਰਕਾਸ਼ ਕੌਰ ਅਤੇ ਬੀਬੀ ਨਰਿੰਦਰ ਕੌਰ ਨੂੰ ਦਿੱਲੀ ਇਕਾਈ ਦਾ ਸਰਪ੍ਰਸਤ ਥਾਪਿਆ ਗਿਆ ਹੈ। ਸੀਨੀਅਰ ਮੀਤ ਪ੍ਰਧਾਨ ਵਜੋਂ ਸਾਬਕਾ ਨਿਗਮ ਕੌਂਸਲਰ ਬੀਬੀ ਰਿਤੂ ਵੋਹਰਾ, ਬੀਬੀ ਅੰਮ੍ਰਿਤਾ ਸਿੰਘ ਅਤੇ ਬੀਬੀ ਕਮਲਜੀਤ ਕੌਰ ਸਿੱਧੂ ਦੇ ਨਾਂ ਸ਼ਾਮਲ ਹਨ । ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨਿਗਮ ਕੌਂਸਲਰ ਮਨਪ੍ਰੀਤ ਕੌਰ ਕਾਲਕਾ, ਬੀਬੀ ਮਿੰਨੀ ਕੌਰ ਵਾਲੀਆ ਅਤੇ ਬੀਬੀ ਅਮਰਜੀਤ ਕੌਰ ਪਿੰਕੀ ਨੂੰ ਮੀਤ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਬੀਬੀ ਅਵਨੀਤ ਕੌਰ ਨੂੰ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। 1984 ਸਿੱਖ ਕਤਲੇਆਮ ਦੀ ਪੀੜਤ ਬੀਬੀ ਗੰਗਾ ਕੌਰ ਅਤੇ ਸਮਾਜਿਕ ਕਾਰਕੁਨ ਬੀਬੀ ਹਰਪ੍ਰੀਤ ਕੌਰ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬੀਬੀ ਹਰਜੀਤ ਕੌਰ ਅਤੇ ਬੀਬੀ ਮਨਜੀਤ ਕੌਰ ਸਰੂਪ ਨਗਰ ਜੁਆਇੰਟ ਸਕੱਤਰ ਵਜੋਂ ਜਥੇਬੰਦ ਢਾਂਚੇ ਨੂੰ ਮਜ਼ਬੂਤ ਕਰਨਗੀਆਂ।
ਬਾਲੀਵੁੱਡ ਹੀਰੋਇਨਾਂ ਦੀ ਫਿਟਨੈੱਸ ਦੀ ਖਿੱਚ ਨਾਲ ਔਰਤਾਂ 'ਚ ਵਧਿਆ ਜਿਮ-ਕ੍ਰੇਜ਼
NEXT STORY