ਰਾਜਪੁਰਾ (ਇਕਬਾਲ) - ਰਾਜਪੁਰਾ ਨੇੜਲੇ ਪਿੰਡ ਸੁਹਰੋਂ ਦੀ ਵਾਸੀ ਇਕ ਔਰਤ ਨੇ ਥਾਣਾ ਖੇੜੀ ਗੰਡਿਆ ਪੁਲਸ ਮੁਲਾਜ਼ਮਾਂ 'ਤੇ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। ਜਾਣਕਾਰੀ ਅਨੁਸਾਰ ਸਥਾਨਕ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਪਿੰਡ ਸੁਹਰੋਂ ਵਾਸੀ ਅਵੰਤਿਕਾ ਨੇ ਦੋਸ਼ ਲਾਇਆ ਕਿ ਅੱਜ ਸਵੇਰੇ 10 ਵਜੇ ਦੇ ਕਰੀਬ ਜਦ ਉਹ ਪਤੀ ਗੁਰਜੰਟ ਸਿੰਘ ਨਾਲ ਘਰ 'ਚ ਮੌਜੂਦ ਸੀ ਤਾਂ ਅੱਧਾ ਦਰਜਨ ਦੇ ਕਰੀਬ ਪੁਲਸ ਮੁਲਾਜ਼ਮ ਜ਼ਬਰਦਸਤੀ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਗਏ ਅਤੇ ਉਸ ਦੇ ਪਤੀ ਨੂੰ ਕੁੱਟਣ ਲੱਗ ਪਏ ਅਤੇ ਜਦ ਉਹ ਪਤੀ ਨੂੰ ਛੁਡਾਉਣ ਲਈ ਗਈ ਤਾਂ ਇਕ ਪੁਲਸ ਮੁਲਾਜ਼ਮ ਨੇ ਉਸ ਨਾਲ ਵੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਦੀ ਤਬੀਅਤ ਖਰਾਬ ਹੋਣ 'ਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਚ ਦਾਖਲ ਕਰਵਾਇਆ।
ਇਸ ਸੰਬੰਧੀ ਜਦੋਂ ਥਾਣਾ ਖੇੜੀ ਗੰਡਿਆਂ ਦੇ ਇੰਚਾਰਜ ਪ੍ਰੇਮ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਔਰਤ ਵਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਉਕਤ ਔਰਤ ਦਾ ਪਤੀ ਨਾਜਾਇਜ਼ ਤੌਰ 'ਤੇ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਪੁਲਸ ਨੂੰ ਅੱਜ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਦੇ ਘਰ 'ਚ ਨਾਜਾਇਜ਼ ਤੌਰ 'ਤੇ ਸ਼ਰਾਬ ਪਈ ਹੈ, ਜਿਸ 'ਤੇ ਪੁਲਸ ਪਾਰਟੀ ਨੇ ਜਦੋਂ ਅੱਜ ਸਵੇਰੇ ਘਰ 'ਚ ਛਾਪੇਮਾਰੀ ਕੀਤੀ ਤਾਂ 20 ਪੇਟੀਆਂ ਨਾਜਾਇਜ਼ ਸ਼ਰਾਬ ਮਾਲਟਾ ਹਰਿਆਣਾ ਮਾਰਕਾ ਬਰਾਮਦ ਹੋਈਆਂ, ਜਿਸ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇੰਚਾਰਜ ਪ੍ਰੇਮ ਸਿੰਘ ਨੇ ਦੱਸਿਆ ਕਿ ਉਕਤ ਔਰਤ ਝੂਠ ਬੋਲ ਰਹੀ ਹੈ। ਪੁਲਸ ਨੇ ਉਸ ਨਾਲ ਕੋਈ ਕੁੱਟਮਾਰ ਨਹੀਂ ਕੀਤੀ।
ਨੈਨੀ ਅਤੇ ਓਟੀ ਨਰਸਿੰਗ ਪ੍ਰੋਗਰਾਮ ਅਧੀਨ ਕੈਨੇਡਾ ਜਾਣਾ ਹੋਇਆ ਆਸਾਨ
NEXT STORY