ਲੁਧਿਆਣਾ (ਅਨਿਲ): ਪੁਲਸ ਕਮਿਸ਼ਨਰ ਆਈ.ਪੀ.ਐਸ. ਸਵਪਨ ਸ਼ਰਮਾ ਵੱਲੋਂ ਥਾਣਾ ਲਾਡੋਵਾਲ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਦੀ ਬਦਲੀ ਮਾਡਲ ਟਾਊਨ ਥਾਣੇ ਵਿਚ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਇੰਸਪੈਕਟਰ ਸੁਖਵਿੰਦਰ ਸਿੰਘ ਨੂੰ ਥਾਣਾ ਲਾਡੋਵਾਲ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਅੱਜ ਥਾਣੇ ਦਾ ਕਾਰਜਭਾਰ ਸੰਭਾਲਣ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰਾਂ ਅਤੇ ਨਾਜਾਇਜ਼ ਰੇਤ ਦਾ ਕਾਰੋਬਾਰ ਕਰਨ ਵਾਲੇ ਮਾਫ਼ੀਆ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪੁਲਸ ਜਨਤਾ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹੈ ਅਤੇ ਜੇਕਰ ਕਿਸੇ ਵਿਅਕਤੀ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ, ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।
GNDU ਦੇ VC ਤੇ ਰਜਿਸਟਰਾਰ ਨੂੰ ਕੈਦ ਦੀ ਸਜ਼ਾ, ਪੜ੍ਹੋ ਹਾਈਕੋਰਟ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
NEXT STORY