ਲੁਧਿਆਣਾ (ਅਨਿਲ)- ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਟੋਲ ਯੂਨੀਅਨ ਪੰਜਾਬ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਪੰਜਾਬ ਟੋਲ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ ਨਾਲ ਜੁੜੀ ਵੱਡੀ ਅਪਡੇਟ
ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ 10 ਹਜ਼ਾਰ ਰੁਪਏ ਹੈ, ਜੋ ਕਿ ਕਾਨੂੰਨ ਅਨੁਸਾਰ 22,000 ਰੁਪਏ ਦੇ ਕਰੀਬ ਬਣਦੀ ਹੈ। ਪ੍ਰਧਾਨ ਲਾਡੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਮੁਲਾਜ਼ਮਾਂ ਨੂੰ ਨਾ ਤਾਂ ਟੋਲ ਭੱਤੇ ਦਿੱਤੇ ਜਾ ਰਹੇ ਹਨ, ਨਾ ਹੀ ਮੁਲਾਜ਼ਮਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਪੀ. ਐੱਫ. ਕੱਟਿਆ ਜਾਂਦਾ ਹੈ। ਲਾਡੋਵਾਲ ਟੋਲ ਪਲਾਜ਼ਾ ’ਤੇ ਮੁਲਾਜ਼ਮਾਂ ਨੇ ਠੇਕਾ ਪ੍ਰਣਾਲੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ 16 ਸਤੰਬਰ ਤੱਕ ਟੋਲ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਗਿਆ ਤਾਂ 17 ਸਤੰਬਰ ਨੂੰ ਟੋਲ ਪਲਾਜ਼ਾ ਨੂੰ ਫ਼ਰੀ ਚਲਾਇਆ ਜਾਵੇਗਾ ਤੇ ਕਿਸੇ ਵੀ ਵਾਹਨ ਚਾਲਕ ਨੂੰ ਟੋਲ ਨਹੀਂ ਲਾਉਣ ਦਿੱਤਾ ਜਾਵੇਗਾ। ਇੱਥੇ ਦੱਸ ਦਈਏ ਕਿ ਲਾਡੋਵਾਲ ਟੋਲ ਪਲਾਜ਼ਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ, ਉਪ ਪ੍ਰਧਾਨ ਸੁਖਜੀਤ ਸਿੰਘ, ਬਲਜਿੰਦਰ ਸਿੰਘ, ਮਨਮੀਤ ਸਿੰਘ, ਕੁਲਜੀਤ ਸਿੰਘ, ਰੋਹਿਤ ਕੁਮਾਰ, ਸੰਗੀਤਾ ਭਾਰਦਵਾਜ, ਸਿਮਰਨਪ੍ਰੀਤ ਕੌਰ, ਰਜਨੀਸ਼ ਕੌਰ, ਸ਼ਰਨਜੀਤ ਸਿੰਘ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
19 ਸਾਲਾ ਨੌਜਵਾਨ ਦੀ ਡੇਂਗੂ ਰਿਪੋਰਟ ਆਈ ਪਾਜ਼ੇਟਿਵ, ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ 32 ’ਤੇ ਪੁੱਜੀ
NEXT STORY