ਲੁਧਿਆਣਾ (ਅਨਿਲ) : ਨੈਸ਼ਨਲ ਹਾਈਵੇ ਅਥਾਰਟੀ ਨੇ ਦੇਸ਼ ਦੇ ਸਾਰੇ ਟੋਲ ਪਲਾਜ਼ਿਆਂ ’ਤੇ ਟੋਲ ਫੀਸਾਂ ਵਿਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ 1 ਅਪ੍ਰੈਲ ਤੋਂ ਪੂਰੇ ਦੇਸ਼ ਵਿਚ ਨਵੀਆਂ ਦਰਾਂ ਲਾਗੂ ਹੋ ਚੁੱਕੀਆਂ ਹਨ। ਇਸੇ ਲੜੀ ਵਿਚ ਨੈਸ਼ਨਲ ਹਾਈਵੇ ’ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ’ਤੇ ਵੀ ਟੋਲ ਰੇਟ ਵਧਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਅਥਾਰਟੀ ਨੇ ਟੋਲ ਪਲਾਜ਼ਾ ’ਤੇ ਨਕਦ (ਕੈਸ਼) ਟੋਲ ਫੀਸ ਲੈਣੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਵਿਪਿਨ ਰਾਏ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਅਨੁਸਾਰ ਹੁਣ ਟੋਲ ਪਲਾਜ਼ਾ ’ਤੇ ਕਿਸੇ ਵੀ ਵਾਹਨ ਚਾਲਕ ਤੋਂ ਨਕਦ ਟੋਲ ਫੀਸ ਨਹੀਂ ਲਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ...
ਉਨ੍ਹਾਂ ਦੱਸਿਆ ਕਿ ਟੋਲ ’ਤੇ ਹੁਣ ਫਾਸਟੈਗ ਤੋਂ ਬਿਨਾਂ ਲੰਘਣ ਵਾਲੇ ਵਾਹਨ ਚਾਲਕਾਂ ਤੋਂ ਦੁੱਗਣੀ ਟੋਲ ਫੀਸ ਵਸੂਲੀ ਜਾਵੇਗੀ। ਜੇਕਰ ਵਾਹਨ ਚਾਲਕ UPI ਰਾਹੀਂ ਟੋਲ ਫੀਸ ਅਦਾ ਕਰਦਾ ਹੈ ਤਾਂ ਉਸ ਤੋਂ ਸਾਧਾਰਨ (ਨਾਰਮਲ) ਰੇਟ ’ਤੇ ਹੀ ਫੀਸ ਲਈ ਜਾਵੇਗੀ। ਜੇਕਰ UPI ਦੀ ਵਰਤੋਂ ਨਹੀਂ ਕੀਤੀ ਜਾਂਦੀ ਤਾਂ ਵਾਹਨ ਚਾਲਕ ਨੂੰ ਦੁੱਗਣਾ ਟੋਲ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਇਹ ਸਾਰੇ ਨਿਯਮ ਦੇਸ਼ ਦੇ ਸਾਰੇ ਟੋਲ ਪਲਾਜ਼ਿਆਂ ’ਤੇ 1 ਅਪ੍ਰੈਲ ਦੀ ਰਾਤ ਤੋਂ ਲਾਗੂ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਨੂੰ ਮਿਲੇ CM ਨਾਇਬ ਸੈਣੀ, ਪੰਜਾਬ ਦੇ ਸਿਆਸੀ ਮੁੱਦਿਆ 'ਤੇ ਚਰਚਾ ਹੋਣ ਦੀ ਖ਼ਬਰ
NEXT STORY