ਲੁਧਿਆਣਾ (ਅਨਿਲ): ਨੈਸ਼ਨਲ ਹਾਈਵੇ 'ਤੇ ਸਥਿਤ ਪੰਜਾਬ ਸਮੇਤ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ 'ਤੇ ਪਿਛਲੇ 6 ਦਿਨਾਂ ਤੋਂ ਕਿਸਾਨ ਸੰਗਠਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਇਹ ਧਰਨਾ ਲਗਾਇਆ ਗਿਆ ਹੈ। ਇਸ ਦੌਰਾਨ ਸਾਰੇ ਵਾਹਨਾਂ ਨੂੰ ਮੁਫ਼ਤ ਵਿਚ ਇੱਥੋਂ ਲੰਘਾਇਆ ਜਾ ਰਿਹਾ ਹੈ। ਇਸ ਵਿਚਾਲੇ ਅੱਜ ਕਿਸਾਨਾਂ ਵੱਲੋਂ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੁਲਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਲਿਆ ਹਿਰਾਸਤ 'ਚ
ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਐਲਾਨ ਕੀਤਾ ਕਿ ਜੇਕਰ 30 ਜੂਨ ਤਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 30 ਜੂਨ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਵੱਖ-ਵੱਖ ਸੰਗਠਨ ਟੋਲ ਪਲਾਜ਼ਾ 'ਤੇ ਰਲ਼ ਕੇ ਵੱਡਾ ਇਕੱਢ ਕਰਨਗੇ। ਇਸ ਮਗਰੋਂ ਟੋਲ ਪਲਾਜ਼ਾ ਨੂੰ ਪੱਕੇ ਤੌਰ 'ਤੇ ਬੰਦ ਕਰਵਾ ਕੇ ਤਾਲੇ ਲਗਾ ਦੇਣਗੇ।
ਇਹ ਖ਼ਬਰ ਵੀ ਪੜ੍ਹੋ - ਹੋਟਲ ਦੇ ਕਮਰੇ 'ਚੋਂ ਹਸਪਤਾਲ ਪਹੁੰਚਿਆ ਪ੍ਰੇਮੀ ਜੋੜਾ! ਜਾਣੋ ਕੀ ਹੈ ਪੂਰਾ ਮਾਮਲਾ
ਕਿਸਾਨਾਂ ਨੇ ਕਿਹਾ ਕਿ ਪਿਛਲੇ 6 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਧਰਨਾ ਜਾਰੀ ਹੈ। ਵਾਹਨ ਚਾਲਕਾਂ ਨੂੰ ਮੁਫ਼ਤ ਵਿਚ ਇੱਥੋਂ ਕਢਵਾਇਆ ਜਾ ਰਿਹਾ ਹੈ। ਜੇਕਰ ਇਹ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਤਕ ਟੋਲ ਰੇਟਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਨਹੀਂ ਲਿਆ ਜਾਂਦਾ, ਉਹ ਧਰਨਾ ਜਾਰੀ ਰੱਖਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਤੋਂ ਵੱਡੀ ਖ਼ਬਰ: ਨਿਹੰਗ ਸਿੰਘਾਂ ਤੇ ਪੁਲਸ ਵਿਚਾਲੇ ਝੜਪ
NEXT STORY