ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਅੱਜ ਇਕ ਹੋਰ ਮੌਤ ਹੋ ਗਈ ਹੈ, ਜਦਕਿ ਦੂਜੇ ਪਾਸੇ ਕੋਰੋਨਾ ਦੇ 15 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 4 ਮਾਮਲੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 3 ਮਲੋਟ, 5 ਗਿੱਦੜਬਾਹਾ, 2 ਨੂਰਪੁਰੀ ਪਾਲਕੇ ਤੇ 1 ਕੋਟਲੀ ਸੰਘਰ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹੁਣ ਆਈਸੋਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 22 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 85 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ ਇਸ ਸਮੇਂ 547 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 464 ਨਵੇਂ ਨਮੂਨੇ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3310 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3040 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 195 ਮਾਮਲੇ ਸਰਗਰਮ ਚੱਲ ਰਹੇ ਹਨ।
ਇਕ ਹੋਰ ਔਰਤ ਦੀ ਜ਼ਿੰਦਗੀ ਨਿਗਲ ਗਿਆ ਕੋਰੋਨਾ
ਕੋਰੋਨਾ ਕਾਰਨ ਅੱਜ ਇਕ ਹੋਰ ਔਰਤ ਦੀ ਮੌਤ ਹੋ ਗਈ ਹੈ। 42 ਸਾਲਾ ਇਹ ਮ੍ਰਿਤਕਾ ਸ੍ਰੀ ਮੁਕਤਸਰ ਸਾਹਿਬ ਦੀ ਮੋਹਨ ਲਾਲ ਸਟਰੀਟ ਦੀ ਵਾਸੀ ਸੀ,ਜੋ ਕੋਰੋਨਾ ਦੇ ਡੇਂਗੂ ਤੋਂ ਪੀੜਤ ਸੀ ਤੇ ਡੀਐਮਸੀ ਲੁਧਿਆਣਾ ਵਿਖੇ ਦਾਖ਼ਲ ਸੀ। ਅੱਜ ਇਲਾਜ ਦੌਰਾਨ ਇਸ ਔਰਤ ਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ 75 ਮੌਤਾਂ ਹੋ ਚੁੱਕੀਆਂ ਹਨ।
ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਦੀ ਮਿਲੀ ਪ੍ਰਵਾਨਗੀ
NEXT STORY