ਪਟਿਆਲਾ (ਬਲਜਿੰਦਰ) - ਥਾਣਾ ਤ੍ਰਿਪੜੀ ਅਧੀਨ ਪੈਂਦੇ ਪਿੰਡ ਸਿਉਣਾ ਵਿਖੇ ਅੱਜ ਬਾਅਦ ਦੁਪਹਿਰ ਇੱਕ ਵਿਆਹੁਤਾ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਨਦੀਪ ਕੌਰ (32) ਪਤਨੀ ਜਗਵਿੰਦਰ ਸਿੰਘ ਵਾਸੀ ਪਿੰਡ ਸਿਉਣਾ ਵਜੋਂ ਹੋਈ ਹੈ। ਸਹੁਰਾ ਪਰਿਵਾਰ ਦਾ ਦਾਅਵਾ ਹੈ ਕਿ ਮਹਿਲਾ ਨੇ ਫਾਹਾ ਲੈ ਕੇ ਆਤਮ-ਹੱਤਿਆ ਕੀਤੀ ਹੈ। ਦੂਜੇ ਪਾਸੇ ਸੂਚਨਾ ਮਿਲਣ 'ਤੇ ਪਹੁੰਚੇ ਪੇਕਾ ਪਰਿਵਾਰ ਨੇ ਮਨਦੀਪ ਕੌਰ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਹੈ। ਮਨਦੀਪ ਕੌਰ ਦਾ ਇੱਕ ਬੇਟਾ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਇੰਸਪੈਕਟਰ ਰਾਜੇਸ਼ ਮਲਹੋਤਰਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਦੋਵੇਂ ਧਿਰਾਂ ਤੋਂ ਪੁੱਛਗਿੱਛ ਕੀਤੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਸੀ। ਇੰਸਪੈਕਟਰ ਮਲਹੋਤਰਾ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਇਹ ਪੁੱਛੇ ਜਾਣ 'ਤੇ ਕਿ ਮਹਿਲਾ ਨੇ ਫਾਹਾ ਲਿਆ ਜਾਂ ਫਿਰ ਉਸ ਦਾ ਕਤਲ ਕੀਤਾ ਗਿਆ? ਤਾਂ ਇੰਸਪੈਕਟਰ ਮਲਹੋਤਰਾ ਨੇ ਕਿਹਾ ਕਿ ਇਸ ਬਾਰੇ ਸਪੱਸ਼ਟ ਤੌਰ 'ਤੇ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਪਰਿਵਾਰਾਂ ਦੇ ਬਿਆਨ ਲੈ ਲਏ ਗਏ ਹਨ। ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ 40 ਏਕੜ 'ਚ ਗੋਭੀ ਹੋਈ ਖਰਾਬ
NEXT STORY