ਗੁਰਦਾਸਪੁਰ (ਵਿਨੋਦ) - ਭੈਣੀ ਮੀਆਂ ਖਾਂ ਪੁਲਸ ਅਤੇ ਆਬਕਾਰੀ ਵਿਭਾਗ ਨੇ ਸਾਂਝੇ ਤੌਰ 'ਤੇ ਬਿਆਸ ਦਰਿਆ ਕਿਨਾਰੇ ਪਿੰਡ ਮੌਜਪੁਰ ਵਿਚ ਛਾਪੇਮਾਰੀ ਕਰ ਕੇ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤਿਆਰ ਕਰਨ ਵਿਚ ਪ੍ਰਯੋਗ ਹੋਣ ਵਾਲੀ ਲਾਹਣ ਬਰਾਮਦ ਕੀਤੀ ਹੈ ਜਦਕਿ ਦੋ ਮੁਲਜ਼ਮ ਫਰਾਰ ਹੋਣ ਵਿਚ ਸਫ਼ਲ ਹੋ ਗਏ ਹਨ। ਇਕ ਮਹੀਨੇ ਵਿਚ ਇਹ ਪੁਲਸ ਅਤੇ ਆਬਕਾਰੀ ਵਿਭਾਗ ਨੇ ਦੂਜੀ ਛਾਪੇਮਾਰੀ ਕੀਤੀ ਹੈ। ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਅਮਰੀਕ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਸਾਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਮੌਜਪੁਰ ਨਿਵਾਸੀ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਭਜਨ ਸਿੰਘ ਪਿੰਡ ਮੌਜਪੁਰ ਦੀ ਸੀਮਾ ਵਿਚ ਬਿਆਸ ਦਰਿਆ ਵਿਚ ਮੰਡ ਇਲਾਕੇ ਵਿਚ ਨਾਜਾਇਜ਼ ਸ਼ਰਾਬ ਤਿਆਰ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਕਾਦੀਆਂ ਸਰਕਲ ਦੀ ਆਬਕਾਰੀ ਵਿਭਾਗ ਦੀ ਇੰਸਪੈਕਟਰ ਮੈਡਮ ਵਾਲੀਆ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਦੇਰ ਸ਼ਾਮ ਪੁਲਸ ਅਤੇ ਆਬਕਾਰੀ ਵਿਭਾਗ ਨੇ ਵੱਡੇ ਪੱਧਰ 'ਤੇ ਬਿਆਸ ਦਰਿਆ ਦੇ ਵਿਚ ਪੈਦੇ ਮੰਡ ਵਿਚ ਸਰਕੰਡੇ ਵਿਚ ਛਾਪਾਮਾਰੀ ਕੀਤੀ ਗਈ। ਪੁਲਸ ਪਾਰਟੀਆਂ ਦੇ ਆਉਣ ਦੀ ਸੂਚਨਾ ਮਿਲਦੇ ਹੀ ਦੋਸ਼ੀ ਕੁਲਵੰਤ ਸਿੰਘ ਅਤੇ ਤਰਸੇਮ ਸਿੰਘ ਮੌਕੇ ਤੋਂ ਭੱਜਣ ਵਿਚ ਸਫ਼ਲ ਹੋ ਗਏ। ਇਲਾਕੇ ਦੀ ਤਲਾਸ਼ੀ ਲੈਣ 'ਤੇ 400 ਕਿਲੋ ਲਾਹਣ ਬਰਾਮਦ ਹੋਈ ਅਤੇ ਸ਼ਰਾਬ ਤਿਆਰ ਕਰਨ ਵਿਚ ਪ੍ਰਯੋਗ ਹੋਣ ਵਾਲਾ ਕੁਝ ਸਾਮਾਨ ਵੀ ਬਰਾਮਦ ਕੀਤਾ ਗਿਆ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਕੁਲਵੰਤ ਸਿੰਘ ਅਤੇ ਤਰਸੇਮ ਸਿੰਘ ਨਿਵਾਸੀ ਪਿੰਡ ਮੌਜਪੁਰ ਦੇ ਵਿਰੁੱਧ ਆਬਕਾਰੀ ਐਕਟ ਦੀ ਧਾਰਾ 61-1-14 ਅਧੀਨ ਕੇਸ ਦਰਜ਼ ਕਰਕੇ ਦੋਸ਼ੀਆਂ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ। ਵਰਣਨਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਛਾਪਾਮਾਰੀ ਦੌਰਾਨ ਵੱਡੀ ਮਾਤਰਾਂ ਵਿਚ ਲਾਹਣ ਤੇ ਸ਼ਰਾਬ ਬਰਾਮਦ ਕੀਤੀ ਗਈ। ਪਿੰਡ ਮੌਜਪੁਰ ਸ਼ਰਾਬ ਦੇ ਨਾਜਾਇਜ਼ ਨਿਰਮਾਣ ਵਿਚ ਪੂਰੇ ਪੰਜਾਬ ਵਿਚ ਪ੍ਰਸਿੱਧ ਹੈ।
ਪੰਜਾਬ ਸਰਕਾਰ ਨੇ ਤੋੜਿਆ ਰਿਕਾਰਡ, ਕੀਤਾ ਇਹ ਵੱਡਾ ਦਾਅਵਾ
NEXT STORY