ਮਾਨਸਾ : ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 'ਵਾਰਿਸ ਪੰਜਾਬ ਦੇ' ਦੇ ਆਗੂ ਲੱਖਾ ਸਿੰਘ ਸਿਧਾਣਾ ਨੂੰ ਮਾਈਨਰ ਹਾਰਟ ਅਟੈਕ ਆਇਆ ਹੈ, ਇਸ ਦੀ ਜਾਣਕਾਰੀ ਲੱਖਾ ਸਿਧਾਣਾ ਅਤੇ ਉਨ੍ਹਾਂ ਦੇ ਵਕੀਲਾਂ ਵੱਲੋਂ ਅੱਜ ਅਦਾਲਤ ਵਿਚ ਲੱਖਾ ਸਿਧਾਣਾ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਦਿੱਤੀ ਗਈ ਹੈ। ਲੱਖਾ ਸਿਧਾਣਾ ਦੇ ਵਕੀਲਾਂ ਗੁਰਪ੍ਰੀਤ ਸਿੰਘ ਸੰਧੂ ਅਤੇ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਲੱਖਾ ਸਿਧਾਣਾ ਨੂੰ ਮਾਈਨਰ ਹਾਰਟ ਅਟੈਕ ਆਇਆ ਹੈ ਅਤੇ ਉਨ੍ਹਾਂ ਦੀ ਛਾਤੀ ਵਿਚ ਦਰਦ ਹੈ ਤੇ ਉਨ੍ਹਾਂ ਦਾ ਸਾਹ ਵੀ ਫੁੱਲ ਰਿਹਾ ਹੈ। ਹਾਲਾਂਕਿ ਪੁਲਸ ਨੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਸੀ ਪਰ ਉਨ੍ਹਾਂ ਨੇ ਇਸ ਦੇ ਬਾਵਜੂਦ ਛਾਤੀ ਵਿਚ ਦਰਦ ਦੱਸਿਆ ਹੈ, ਲਿਹਾਜ਼ਾ ਉਨ੍ਹਾਂ ਨੇ ਲੱਖਾ ਦੀ ਡਾਕਟਰੀ ਜਾਂਚ ਕਰਵਾਉਣ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
ਉਨ੍ਹਾਂ ਇਹ ਵੀ ਦੱਸਿਆ ਕਿ ਪੁਲਸ ਲੱਖਾ ਸਿਧਾਣਾ ਦਾ ਮੋਬਾਈਲ ਰਿਕਵਰ ਕਰਵਾਉਣ ਦੀ ਗੱਲ ਆਖ ਕੇ 7 ਦਿਨ ਦਾ ਹੋਰ ਰਿਮਾਂਡ ਮੰਗ ਰਹੀ ਸੀ ਪਰ ਉਨ੍ਹਾਂ ਨੇ ਅਦਾਲਤ ਵਿਚ ਇਸ ਦਾ ਵਿਰੋਧੀ ਕੀਤਾ। ਉਨ੍ਹਾਂ ਨੇ ਅਦਾਲਤ ਵਿਚ ਜਾਣਕਾਰੀ ਦਿੱਤੀ ਕਿ ਜਿਸ ਦਿਨ ਪੁਲਸ ਨੇ ਲੱਖੇ ਨੂੰ ਗ੍ਰਿਫ਼ਤਾਰ ਕੀਤਾ ਉਸ ਦਿਨ ਫੋਨ ਉਸ ਦੀ ਜੇਬ੍ਹ ਵਿਚ ਸੀ, ਜਾਂ ਤਾਂ ਫੋਨ ਉਥੇ ਡਿੱਗ ਗਿਆ ਜਾਂ ਫਿਰ ਉਸ ਦੀ ਜੇਬ੍ਹ ਵਿਚੋਂ ਕੱਢਿਆ ਗਿਆ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਇੰਨੇ ਦਿਨ ਬੀਤਣ ਦੇ ਬਾਵਜੂਦ ਕੀ ਪੁਲਸ ਨੇ ਫੋਨ ਟ੍ਰੇਸ ਕਰਣ ਜਾਂ ਉਸ ਦੀ ਆਖਰੀ ਲੋਕੇਸ਼ਨ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ, ਇਸ 'ਤੇ ਪੁਲਸ ਕੋਲ ਕੋਈ ਜਵਾਬ ਨਾ ਮਿਲਿਆ। ਲਿਹਾਜ਼ਾ ਅਦਾਲਤ ਨੇ ਇਕ ਦਾ ਰਿਮਾਂਡ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ ਦੇ ਨਿਰੀਖਣ
ਕਦੋਂ ਕੀਤਾ ਸੀ ਲੱਖੇ ਨੂੰ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਲੱਖਾ ਸਿੰਘ ਸਧਾਣਾ ਪੁਲਸ ਨੇ 28 ਅਕਤੂਬਰ ਨੂੰ ਡੀ ਸੀ ਦੀ ਰਿਹਾਇਸ਼ ਸਾਹਮਣੇ ਜਬਰੀ ਚੁੱਕ ਲਿਆ ਸੀ। ਕੁਝ ਨੌਜਵਾਨਾਂ ਨੇ ਭਾਵੇਂ ਉਸ ਦੀ ਮਦਦ ਕਰਨੀ ਚਾਹੀ ਪਰ ਸਿਵਲ ਵਰਦੀ ’ਚ ਪੁੱਜੀ ਪੁਲਸ ਨੇ ਉਸ ਨੂੰ ਧੂਹ ਕੇ ਗੱਡੀ ਵਿਚ ਸੁੱਟ ਲਿਆ ਜਦਕਿ ਹੋਰ ਨੌਜਵਾਨਾਂ ਨੂੰ ਪੁਲਸ ਧੱਕੇ ਨਾਲ ਗੱਡੀਆਂ ਵਿਚ ਲੈ ਗਈ। ਪੁਲਸ ਨੇ ਇਹ ਕਾਰਵਾਈ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿਚ ਹੋਈ ਮੌਤ ਮਗਰੋਂ ਪੈਦਾ ਹੋਏ ਤਣਾਅਪੂਰਨ ਮਾਹੌਲ ਦੌਰਾਨ ਕੀਤੀ ਸੀ ਜੋ ਕਿ ਦਲਜੀਤ ਦੀ ਮੌਤ ਨੂੰ ਓਵਰਡੋਜ਼ ਨਾਲ ਹੋਈ ਮੌਤ ਦੱਸਦਿਆਂ ਲਾਸ਼ ਨੂੰ ਪਰਵਿੰਦਰ ਝੋਟਾ ਦੇ ਇਨਸਾਫ ਲਈ ਲਗਾਏ ਧਰਨੇ ਵਿਚ ਲੈ ਕੇ ਜਾਣਾ ਚਾਹੁੰਦੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ 7 ਜ਼ਿਲਿਆਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ ਰਹੇ?
NEXT STORY