ਮਾਨਸਾ : ਮਾਨਸਾ ਦੀ ਅਦਾਲਤ ਨੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਪੈਦਾ ਹੋਏ ਘਟਨਾਕ੍ਰਮ ਵਿਚਾਲੇ ਮਾਨਸਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿੰਘ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਨਾਭਾ ਜੇਲ੍ਹ ਦੇ ਸੁਪਰਡੈਂਟ ਨੂੰ ਕਿਹਾ ਹੈ ਕਿ ਦੋਵਾਂ ਦੀ ਕਿਸੇ ਹੋਰ ਮਾਮਲੇ ਵਿਚ ਜ਼ਰੂਰਤ ਨਹੀਂ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਨਸਾ ਵਿਚ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਅਤੇ ਡੀ. ਜੀ. ਪੀ. ਦੇ ਅਸਤੀਫੇ ਨੂੰ ਛੱਡ ਕੇ ਬਾਕੀ ਮੰਗਾਂ 'ਤੇ ਸਹਿਮਤੀ ਬਣ ਗਈ ਸੀ। ਸਰਕਾਰ ਝੋਟੇ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਅਤੇ ਝੋਟੇ ਦੀ ਪਤਨੀ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀ ਦੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
ਇਹ ਵੀ ਪਤਾ ਲੱਗਾ ਹੈ ਕਿ ਝੋਟਾ ਦੇ ਪਿਤਾ ਅਤੇ ਐਂਟੀ ਡਰੱਗ ਟਾਸਕਫੋਰਸ 'ਤੇ ਦਰਜ ਕੇਸ ਵੀ ਰੱਦ ਹੋਣਗੇ। ਮਾਨਸਾ ਵਿਚ ਝੋਟਾ ਦੀ ਮੂਰਤੀ ਲਗਾਈ ਜਾਵੇਗੀ ਅਤੇ ਉਸ ਦੇ ਨਾਮ 'ਤੇ ਪਿੰਡ ਖਿਆਲਾ ਵਿਚ ਟਰਾਮਾ ਸੈਂਟਰ ਵੀ ਬਣਾਇਆ ਜਾਵੇਗਾ। ਇਥੇ ਇਹ ਵੀ ਦੱਸ ਦਈਏ ਹੁਣ ਜਦੋਂ ਲੱਖਾ ਸਿੰਘ ਸਿਧਾਣਾ ਅਤੇ ਮੋਨਜੀਤ ਸਿੰਘ ਸ਼ੇਰੋਂ ਨੂੰ ਰਿਹਾਅ ਕਰਨ ਦਾ ਹੁਕਮ ਜਾਰੀ ਹੋ ਗਿਆ ਤਾਂ ਪਰਵਿੰਦਰ ਸਿੰਘ ਦੇ ਕਤਲ ਦੇ 23ਵੇਂ ਦਿਨ ਪਰਿਵਾਰ ਉਸ ਦੇ ਪੋਸਟਮਾਰਟਮ ਲਈ ਰਾਜ਼ੀ ਹੋ ਗਿਆ ਹੈ। ਇਨ੍ਹਾਂ ਹੁਕਮਾਂ ਤੋਂ ਬਾਅਦ ਸੰਭਵ ਹੈ ਕਿ ਅੱਜ ਹੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪੀ. ਜੀ. ਆਈ. ਵਿਚ ਪੋਸਟਮਾਰਟਮ ਲਈ ਲਿਜਾਈ ਜਾ ਸਕਦੀ ਹੈ ਅਤੇ ਭਲਕੇ ਉਸ ਦਾ ਸਸਕਾਰ ਵੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਸੀਆਈਡੀ ਵਿਭਾਗ ਦੇ ਮੁਲਾਜ਼ਮ ਨਾਲ ਵੱਡੀ ਠੱਗੀ, ਹੈਰਾਨ ਕਰੇਗਾ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਮਾਨਸਾ ਵਿਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਇਰਾਦਾ ਕਤਲ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਵਾਂ ਨੂੰ ਪਹਿਲਾਂ ਪੁਲਸ ਰਿਮਾਂਡ ’ਤੇ ਰੱਖਿਆ ਗਿਆ ਅਤੇ ਬਾਅਦ ਵਿਚ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ. ਐੱਨ. ਸ਼ਰਮਾ ਨੇ ਕਹੀਆਂ ਵੱਡੀਆਂ ਗੱਲਾਂ
NEXT STORY