ਪਟਿਆਲਾ (ਬਲਜਿੰਦਰ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਦੇ ਦੌਰੇ ਤੋਂ ਪਹਿਲਾਂ ਪਟਿਆਲਾ ਪੁਲਸ ਵੱਲੋਂ ਲੱਖਾ ਸਿਧਾਣਾ ਨੂੰ ਹਿਰਾਸਤ 'ਚ ਲਏ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੱਖਾ ਸਿਧਾਣਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਾਗਮ 'ਚ ਸ਼ਾਮਲ ਹੋਣਾ ਸੀ ਪਰ ਜਿਵੇਂ ਹੀ ਪੁਲਸ ਨੂੰ ਲੱਖਾ ਸਿਧਾਣਾ ਦੇ ਆਉਣ ਦੀ ਸੂਚਨਾ ਮਿਲੀ ਤਾਂ ਪੁਲਸ ਨੇ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਹਿਰਾਸਤ 'ਚ ਲੈ ਲਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਪੂਰੀ ਤਰ੍ਹਾਂ ਲਾਈ ਰੋਕ

ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਪਹਿਲੀ ਵਾਰ ਪਟਿਆਲਾ ਸ਼ਹਿਰ 'ਚ ਆ ਰਹੇ ਹਨ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਦੌਰਾ ਪੰਜਾਬੀ ਯੂਨੀਵਰਸਿਟੀ ਨੂੰ ਇਸ ਦੇ ਵਿੱਤੀ ਸੰਕਟ 'ਚੋਂ ਬਾਹਰ ਕੱਢਣ ਦੇ ਲਿਹਾਜ਼ ਨਾਲ ਸਾਰਥਕ ਹੋਵੇਗਾ।
ਇਹ ਵੀ ਪੜ੍ਹੋ : ਸਿਹਤ ਵਿਭਾਗ ਵੱਲੋਂ 'ਡੇਂਗੂ' ਸਬੰਧੀ ਛੋਟੇ ਹਸਪਤਾਲਾਂ ਤੇ ਪ੍ਰਾਈਵੇਟ ਲੈਬਾਰਟਰੀਆਂ ਨੂੰ ਖ਼ਾਸ਼ ਨਿਰਦੇਸ਼ ਜਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪੰਜਾਬ ਬੋਰਡ ਦੀ 5ਵੀਂ ਅਤੇ 8ਵੀਂ ਦੀ ਪ੍ਰੀਖਿਆ 20 ਦਸੰਬਰ ਤੋਂ
NEXT STORY