ਅੰਮ੍ਰਿਤਸਰ (ਬਿਊਰੋ) - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਦਿਨੀਂ ਵਾਪਰੇ ਹਾਦਸੇ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਕ ਟਵੀਟ ਸਾਂਝਾ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ’ਤੇ ਗੰਭੀਰ ਦੋਸ਼ ਲਗਾਏ ਹਨ। ਬਿਕਰਮ ਮਜੀਠੀਆ ਨੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ‘ਇਹ ਹੈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਵੱਲੋਂ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲ ਦੇਣ ਦਾ ਪ੍ਰਤੱਖ ਸਬੂਤ! ਯੂਪੀ ਸਰਕਾਰ ਹੁਣ ਦੋਸ਼ੀਆਂ ਨੂੰ ਬਚਾਉਣਾ ਬੰਦ ਕਰੇ ਅਤੇ ਅਸ਼ੀਸ਼ ਮਿਸ਼ਰਾ ਅਤੇ ਉਸਦੇ ਸਾਥੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ।’
ਪੜ੍ਹੋ ਇਹ ਵੀ ਖ਼ਬਰ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਤਿਕੋਨੀਆ-ਬਨਬੀਰਪੁਰ ਸੜਕ 'ਤੇ ਵਾਪਰੀ। ਉਪ ਮੁੱਖ ਮੰਤਰੀ ਨੂੰ ਘਟਨਾ ਸਥਾਨ 'ਤੇ ਲਿਆਉਣ ਲਈ ਜਾ ਰਹੇ ਭਾਜਪਾ ਵਰਕਰਾਂ ਦੇ ਦੋ ਵਾਹਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਥਿਤ ਤੌਰ 'ਤੇ ਟੱਕਰ ਮਾਰਨ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਦੋਹਾਂ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਵਿਚ 4 ਕਿਸਾਨਾਂ ਅਤੇ ਵਾਹਨਾਂ ਵਿਚ ਸਵਾਰ 4 ਹੋਰ ਲੋਕਾਂ ਦੀ ਮੌਤ ਹੋ ਗਈ। ਕਿਸਾਨ ਮੌਰੀਆ ਦੀ ਬਨਬੀਰਪੁਰ ਫੇਰੀ ਦਾ ਵਿਰੋਧ ਕਰ ਰਹੇ ਸਨ, ਜੋ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਖੀਰੀ ਤੋਂ ਸੰਸਦ ਮੈਂਬਰ ਅਜੈ ਕੁਮਾਰ ਮਿਸ਼ਰਾ ਦਾ ਜੱਦੀ ਪਿੰਡ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)
ਹੁਕਮ ਜਾਰੀ : ਆਟੋ ਰਿਕਸ਼ਾ ’ਤੇ ਚਾਲਕਾਂ ਨੂੰ ਡਿਸਪਲੇ ਕਰਨੀ ਹੋਵੇਗੀ ਆਪਣੀ ਪੂਰੀ ਜਾਣਕਾਰੀ
NEXT STORY