ਅੰਮ੍ਰਿਤਸਰ (ਅਨਜਾਣ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਲਖੀਮਪੁਰ ਖੀਰੀ (ਯੂ.ਪੀ) ਵਿਖੇ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਦੇ ਕਾਫ਼ਲੇ ਦੀ ਗੱਡੀ ਕਿਸਾਨਾਂ ‘ਤੇ ਚੜ੍ਹ ਜਾਣ ਕਾਰਨ ਹੋਈ ਕਿਸਾਨਾਂ ਦੀ ਦਰਦਨਾਕ ਮੌਤ ਦੀ ਘਟਨਾ ਨੂੰ ਬਹੁਤ ਹੀ ਦੁੱਖਦਾਈ ਦੱਸਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ : 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਦੁਆਰਾ ਸਿੰਘ ਸਾਹਿਬ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਗਿਆ ਕਿ ਇਸ ਘਟਨਾ ਵਿੱਚ ਜਿਹੜੇ ਵੀ ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ, ਸਰਕਾਰ ਤੁਰੰਤ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਜਾਰੀ ਕੀਤਾ ਕਿ ਲਖੀੰਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਘਟਨਾ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਟੀਮ ਭੇਜੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ
ਪੰਜਾਬ ਕੈਬਨਿਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਸ਼ਾਮ 6 ਵਜੇ ਗਵਰਨਰ ਨਾਲ ਕਰਨਗੇ ਮੁਲਾਕਾਤ
NEXT STORY