ਫਿਰੋਜ਼ਪੁਰ (ਖੁੱਲਰ) : ਜ਼ਿਲ੍ਹੇ 'ਚ ਸਾਈਬਰ ਅਪਰਾਧੀਆਂ ਵੱਲੋਂ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਦੇ ਦੋ ਮਾਮਲੇ ਸਾਹਮਣੇ ਆਏ ਹਨ। ਜਿਸ ਵਿਚ ਦੋ ਵਿਅਕਤੀਆਂ ਦੇ ਬੈਂਕ ਖ਼ਾਤਿਆਂ ’ਚੋਂ ਲੱਖਾਂ ਰੁਪਏ ਦੀਆਂ ਟਰਾਜੈਕਸ਼ਨਾਂ ਕੀਤੀਆਂ ਗਈਆਂ ਹਨ। ਇਸ ਸਬੰਧ ਵਿਚ ਸਾਇਬਰ ਕ੍ਰਾਈਮ ਪੁਲਸ ਨੇ ਇਕ ਬਾਏ ਨੇਮ ਵਿਅਕਤੀ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਥਾਣਾ ਸਾਈਬਰ ਕ੍ਰਾਈਮ ਨੂੰ ਪਿੰਡ ਤਾਰਾ ਸਿੰਘ ਵਾਲਾ ਗੁਰੂਹਰਸਹਾਏ ਦੇ ਰਹਿਣ ਵਾਲੇ ਹਰਦਿਆਲ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਸਿਟੀ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਨੇ ਉਸ ਦੇ ਭਰਾ ਸੁਖਪਾਲ ਸਿੰਘ ਨੂੰ ਸਰਕਾਰੀ ਨੌਕਰੀ ਲਵਾਉਣ ਦਾ ਝਾਂਸਾ ਦਿੱਤਾ। ਦੋਸ਼ੀ ਨੇ ਵੱਖ-ਵੱਖ ਕਿਸ਼ਤਾਂ ਵਿਚ ਕੁੱਲ 8 ਲੱਖ ਰੁਪਏ ਹੜੱਪ ਲਏ।
ਐੱਸ. ਐੱਸ. ਪੀ. ਫਿਰੋਜ਼ਪੁਰ ਦੀ ਮਨਜ਼ੂਰੀ ਤੋਂ ਬਾਅਦ ਪੁਲਸ ਨੇ ਦੋਸ਼ੀ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਪਿੰਡ ਚੋਪਾਤੀ ਦੇ ਮਹਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦਾ ਮੋਬਾਇਲ ਫੋਨ ਹੈਕ ਕਰ ਲਿਆ। ਇਸ ਤੋਂ ਬਾਅਦ ਠੱਗ ਨੇ ਉਸ ਦੇ ਪੰਜਾਬ ਨੈਸ਼ਨਲ ਬੈਂਕ ਦੇ ਖ਼ਾਤੇ 'ਚੋਂ 7 ਲੱਖ 2 ਹਜ਼ਾਰ 500 ਰੁਪਏ ਦੀ ਰਕਮ ਉਡਾ ਲਈ। ਥਾਣਾ ਸਾਈਬਰ ਕ੍ਰਾਈਮ ਵੱਲੋਂ ਦੋਵਾਂ ਮਾਮਲਿਆਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਇੰਸਪੈਕਟਰ ਸੁਖਬੀਰ ਕੌਰ ਕਰ ਰਹੀ ਹੈ।
ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
NEXT STORY