ਗੁਰਦਾਸਪੁਰ (ਵਿਨੋਦ)- ਨਕਲੀ ਪੁਲਸ ਅਧਿਕਾਰੀ ਬਣ ਕੇ ਇਕ ਨੌਜਵਾਨ ਨੂੰ ਪੁਲਸ 'ਚ ਭਰਤੀ ਕਰਵਾਉਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਕਲੀ ਪੁਲਸ ਅਧਿਕਾਰੀ ਬਣੇ ਵਿਅਕਤੀ ਨੇ ਨੌਜਵਾਨ ਤੋਂ 4 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਿਸ 'ਚ ਤਿੰਨ ਦੋਸ਼ੀਆਂ ਖ਼ਿਲਾਫ਼ ਸਿਟੀ ਪੁਲਸ ਗੁਰਦਾਸਪੁਰ ਨੇ ਧਾਰਾ 420,170,171,120 ਬੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਲਾਸ਼ ਬਣ ਆਏ ਪੁੱਤ ਨੂੰ ਦੇਖ ਧਾਹਾਂ ਮਾਰ ਰੋਏ ਮਾਪੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਪੀਟਰ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਆਲੋਵਾਲ, ਧਾਰੀਵਾਲ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਦੋਸ਼ੀ ਦਵਿੰਦਰ ਸਿੰਘ ਪੁੱਤਰ ਜਿਉਣਾ ਸਿੰਘ, ਰਵਿੰਦਰ ਸਿੰਘ ਪੁੱਤਰ ਜਿਉਣਾ ਸਿੰਘ ਵਾਸੀਆਨ ਗਲੀ ਨੰਬਰ-1 ਪੁਰੀ ਕਲੋਨੀ ਸਿਟੀ ਫਰੀਦਕੋਟ, ਗੁਰਦਿੱਤ ਸਿੰਘ ਵਾਸੀਆਨ ਨਾ-ਮਲੂਮ ਨੇ ਨਕਲੀ ਪੁਲਸ ਅਧਿਕਾਰੀ ਬਣ ਕੇ ਠੱਗੀ ਮਾਰੀ ਹੈ। ਉਸ ਨੇ ਪੁਲਸ ਵਿਚ ਭਰਤੀ ਕਰਵਾਉਣ ਦੇ ਨਾਮ ’ਤੇ 3 ਲੱਖ 60 ਹਜ਼ਾਰ ਰੁਪਏ ਨਗਦ ਅਤੇ ਕਰੀਬ 1,20000 ਰੁਪਏ ਗੂਗਲ ਪੇਅ ਰਾਹੀਂ ਉਕਤ ਖਾਤੇ ਵਿਚੋਂ ਕੁੱਲ 4 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਉਕਤ ਦੋਸ਼ੀਆਂ ਨੇ ਉਸ ਨੂੰ ਨਕਲੀ ਨਿਯੁਕਤੀ ਪੱਤਰ ਦੇ ਕੇ ਧੋਖਾਧੜੀ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਪੁਲਸ ਕਪਤਾਨ ਦਿਹਾਤੀ ਵੱਲੋਂ ਕਰਨ ਤੋਂ ਬਾਅਦ ਉਕਤ ਤਿੰਨਾਂ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਸੰਗਰੂਰ ਵਾਸੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਨਾਲ ਹੀ ਕਰ ਦਿੱਤਾ ਇਕ ਹੋਰ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਨੋਂ ਮਾਰਨ ਦੀ ਨੀਅਤ ਨਾਲ ਚਲੀਆਂ ਗੋਲੀਆਂ, 1 ਵਿਅਕਤੀ ਜ਼ਖ਼ਮੀ, 32 ਖ਼ਿਲਾਫ਼ ਮਾਮਲਾ ਦਰਜ
NEXT STORY