ਜਲੰਧਰ (ਬਿਊਰੋ) : ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਲਖਵਿੰਦਰ ਸਿੰਘ ਰੰਧਾਵਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਲੰਧਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੇਂਡੂ ਖੇਤਰ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਸਬੰਧੀ ਪ੍ਰਾਜੈਕਟ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਦੇ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਇਹ ਵੀ ਪੜ੍ਹੋ : PGI ’ਚ ਹੁਣ ਹਿਮਾਚਲ ਦੇ ਲੋਕਾਂ ਨੂੰ ਵੀ ਮਿਲੇਗੀ ਇਹ ਸੁਵਿਧਾ, ਹਰ ਸਾਲ ਹਜ਼ਾਰਾਂ ਮਰੀਜ਼ਾਂ ਨੂੰ ਮਿਲੇਗਾ ਲਾਭ
ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਦਾ ਕਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਡਿਪਟੀ ਸੀ. ਈ. ਓ. ਜ਼ਿਲ੍ਹਾ ਪ੍ਰੀਸ਼ਦ ਜ਼ੀਨਤ ਖ਼ਹਿਰਾ ਆਦਿ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪਿੰਡਾਂ ਅਤੇ ਲਾਲ ਲਕੀਰ ਦਾਇਰੇ ’ਚ ਆਉਣ ਵਾਲੀ ਪ੍ਰਾਪਰਟੀ ਦੀ ਰਜਿਸਟਰੀ ’ਤੇ ਨਹੀਂ ਮਿਲੇਗੀ ਐੱਨ. ਓ. ਸੀ. ਤੋਂ ਛੋਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ
NEXT STORY