ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਂ ਬਦਲਣ ਦੇ ਵਿਰੋਧ 'ਚ ਬੋਲਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮਨਰੇਗਾ ਦਾ ਪਿੰਡ ਦੇ ਲੋਕਾਂ ਨੂੰ ਬੇਹੱਦ ਵੱਡਾ ਲਾਭ ਮਿਲ ਰਿਹਾ ਹੈ ਪਰ ਹੁਣ ਭਾਜਪਾ ਮਜ਼ਦੂਰਾਂ ਅਤੇ ਗਰੀਬਾਂ ਤੋਂ ਉਨ੍ਹਾਂ ਦੇ ਹੱਕ ਖੋਹਣਾ ਚਾਹੁੰਦੀ ਹੈ। ਭਾਜਪਾ ਦੀ ਕੇਂਦਰੀ ਸਰਕਾਰ ਦੇ ਫ਼ੈਸਲੇ ਦਾ ਅਸਰ ਜਿੱਥੇ ਮਨਰੇਗਾ ਮਜ਼ਦੂਰਾਂ 'ਤੇ ਪੈਣਾ ਹੈ, ਉੱਥੇ ਹੀ ਅਰਥਚਾਰੇ 'ਤੇ ਵੀ ਭਾਰੀ ਅਸਰ ਪਵੇਗਾ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਨਵੇਂ ਸਾਲ ਤੋਂ ਪਹਿਲਾਂ ਵੱਡੀ ਰਾਹਤ! ਪੜ੍ਹੋ ਪੰਜਾਬ ਕੈਬਨਿਟ ਵਲੋਂ ਲਏ ਗਏ ਵੱਡੇ ਫ਼ੈਸਲੇ (ਵੀਡੀਓ)
ਉਨ੍ਹਾਂ ਕਿਹਾ ਕਿ ਲੋੜ ਤਾਂ ਇਹ ਸੀ ਕਿ ਮਨਰੇਗਾ ਦੀ ਦਿਹਾੜੀ ਵਧਾਈ ਜਾਂਦੀ। ਖਾਣ-ਪੀਣ ਦੀਆਂ ਚੀਜ਼ਾਂ ਦੇ ਰੇਟ ਅਸਮਾਨ ਨੂੰ ਛੂਹ ਗਏ ਹਨ ਪਰ ਕੇਂਦਰ ਸਰਕਾਰ ਨੇ ਅਜਿਹਾ ਕਦਮ ਪੁੱਟਿਆ, ਜਿਸ ਦੀ ਸਾਨੂੰ ਉਮੀਦ ਨਹੀਂ ਸੀ। ਉਨ੍ਹਾਂ ਕਿਹਾ ਕਿ ਮਨਰੇਗਾ ਯੋਜਨਾ ਕਿਰਤੀਆਂ ਲਈ ਹੈ। ਇਸ 'ਚ 75 ਫ਼ੀਸਦੀ ਔਰਤਾਂ ਸ਼ਾਮਲ ਹਨ ਅਤੇ ਔਰਤਾਂ ਅੱਗੇ ਵਧੀਆਂ ਹਨ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਨਾ ਸਮਝਿਆ ਜਾਵੇ ਕਿ ਸਾਡੇ ਇਕ ਦਿਨ ਦੇ ਇਜਲਾਸ ਦਾ ਕੋਈ ਮਤਲਬ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਲੇਡੀ ਡਰੱਗ ਅਫ਼ਸਰ ਨੇ ਚਮਕਾਇਆ ਪੂਰੇ ਦੇਸ਼ ਦਾ ਨਾਂ, ਕਾਇਮ ਕੀਤੀ ਵੱਡੀ ਮਿਸਾਲ
ਮੰਤਰੀ ਕਟਾਰੂਚੱਕ ਨੇ ਕਿਹਾ ਕਿ ਯੋਜਨਾ ਦੇ ਨਾਂ ਦਾ ਕੋਈ ਵਿਰੋਧ ਨਹੀਂ ਹੈ ਪਰ ਕਿਉਂਕਿ ਇਸ ਦੇਸ਼ ਅੰਦਰ ਪ੍ਰਭੂ ਰਾਮ ਚੰਦਰ ਜੀ ਨੇ ਭਿੱਲਣੀ ਦੇ ਜੂਠੇ ਬੇਰ ਖਾਧੇ ਪਰ ਭਾਜਪਾ ਰੁਜ਼ਗਾਰ ਖੋਹਣ ਦਾ ਕੰਮ ਕਰ ਰਹੀ ਹੈ। ਅਸੀਂ ਇਸ ਯੋਜਨਾ ਦੀ ਰਾਖੀ ਲਈ ਡੱਟ ਕੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸੇ ਵੀ ਹੱਕ ਲਈ ਆਪਣੀ ਆਵਾਜ਼ ਚੁੱਕਣੀ ਜਾਣਦੇ ਹਨ ਅਤੇ ਇਸ ਯੋਜਨਾ ਖ਼ਿਲਾਫ਼ ਪੰਜਾਬ ਦੀ ਸਰਕਾਰ ਡੱਟ ਕੇ ਲੜੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਸਾਲ 'ਤੇ ਨਹੀਂ ਮਿਲੇਗੀ ZOMATO, SWIGGY ਦੀ ਆਨਲਾਈਨ ਡਿਲਵਰੀ! ਹੜਤਾਲ 'ਤੇ ਚੱਲੇ ਗਿਗ ਵਰਕਰ
NEXT STORY