ਲੰਬੀ (ਵੈੱਬ ਡੈਸਕ, ਜੁਨੇਜਾ) : ਪੰਜਾਬ ਚੋਣ ਨਤੀਜਿਆਂ ਦੌਰਾਨ ਲੰਬੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਾਰ ਗਏ ਹਨ। ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਚੱਲੀ ਹਨ੍ਹੇਰੀ ਕਾਰਨ ਜਿੱਥੇ ਸੂਬੇ ਅੰਦਰ ਕਈ ਸਿਆਸੀ ਦਿੱਗਜਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ, ਉਥੇ ਲੰਬੀ ਹਲਕੇ ਤੋਂ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਹੁਣ ਤੱਕ 11 ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ 5 ਵਾਰ ਸੂਬੇ ਦੇ ਮੁੱਖ ਮੰਤਰੀ ਬਨਣ ਵਾਲੇ ਬਜ਼ੁਰਗ ਸਿਆਸਤਦਾਨ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਅਜੇਤੂ ਰੱਥ ਰੋਕ ਲਿਆ।
ਇਹ ਵੀ ਪੜ੍ਹੋ : ਪੰਜਾਬ ਚੋਣ ਨਤੀਜੇ : ਜਲਾਲਾਬਾਦ ਤੋਂ ਹਾਰੇ ਸੁਖਬੀਰ ਬਾਦਲ, 'ਆਪ' ਦੇ ਜਗਦੀਪ ਕੰਬੋਜ ਜੇਤੂ
ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ 62383 ਵੋਟਾਂ ਹਾਸਲ ਕਰਕੇ ਵੱਡੇ ਬਾਦਲ ਨੂੰ ਹਰਾ ਦਿੱਤਾ ਹੈ। ਇਸ ਹਲਕੇ 'ਚ ਪ੍ਰਕਾਸ਼ ਸਿੰਘ ਬਾਦਲ ਨੂੰ 51284 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਕਾਂਗਰਸ ਦੇ ਉਮੀਦਵਾਰ ਜਗਪਾਲ ਸਿੰਘ ਅਬੁਲ ਖੁਰਾਣਾ ਨੂੰ ਸਿਰਫ 9526 ਵੋਟਾਂ ਹੀ ਹਾਸਲ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਚੋਣ ਨਤੀਜੇ : ਮੋਹਾਲੀ ਤੋਂ 'ਆਪ' ਉਮੀਦਵਾਰ ਕੁਲਵੰਤ ਸਿੰਘ ਵੱਡੇ ਮਾਰਜਨ ਨਾਲ ਜੇਤੂ, ਬਲਬੀਰ ਸਿੱਧੂ ਹਾਰੇ
ਦੱਸਣਯੋਗ ਹੈ ਕਿ ਲੰਬੀ ਹਲਕੇ 'ਚ ਪ੍ਰਕਾਸ਼ ਸਿੰਘ ਬਾਦਲ ਪਿਛਲੇ 25 ਸਾਲਾਂ ਤੋਂ ਲਗਾਤਾਰ ਜਿੱਤਦੇ ਆ ਰਹੇ ਹਨ। ਸਾਲ 1997, 2002, 2007, 2012 ਅਤੇ 2017 'ਚ ਪ੍ਰਕਾਸ਼ ਸਿੰਘ ਬਾਦਲ ਨੇ ਲਗਾਤਾਰ ਜਿੱਤ ਹਾਸਲ ਕੀਤੀ ਹੈ ਪਰ ਇਸ ਵਾਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆਂ ਨੇ ਹਰਾ ਦਿੱਤਾ ਹੈ, ਜੋ ਕਿ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵੱਡਾ ਝਟਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਹੂੰਝਾ-ਫੇਰ ਜਿੱਤ ਤੋਂ ਬਾਅਦ ਬੋਲੇ ਭਗਵੰਤ ਮਾਨ, ਮਾਂ ਦੇ ਸਾਹਮਣੇ ਸਟੇਜ ’ਤੇ ਖੜ੍ਹੇ ਹੋ ਕੇ ਦਿੱਤਾ ਵੱਡਾ ਬਿਆਨ
NEXT STORY